24.8 C
Toronto
Wednesday, September 17, 2025
spot_img
HomeਕੈਨੇਡਾFrontਗਣਤੰਤਰ ਦਿਵਸ ਸਮਾਗਮ ਲਈ ਫਰਾਂਸ ਦੇ ਰਾਸ਼ਟਰਪਤੀ ਨੂੰ ਭੇਜਿਆ ਸੱਦਾ ਪੱਤਰ

ਗਣਤੰਤਰ ਦਿਵਸ ਸਮਾਗਮ ਲਈ ਫਰਾਂਸ ਦੇ ਰਾਸ਼ਟਰਪਤੀ ਨੂੰ ਭੇਜਿਆ ਸੱਦਾ ਪੱਤਰ

ਗਣਤੰਤਰ ਦਿਵਸ ਸਮਾਗਮ ਲਈ ਫਰਾਂਸ ਦੇ ਰਾਸ਼ਟਰਪਤੀ ਨੂੰ ਭੇਜਿਆ ਸੱਦਾ ਪੱਤਰ

ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਸਮਾਗਮ ’ਚ ਸ਼ਾਮਲ ਹੋਣ ਤੋਂ ਕਰ ਚੁੱਕੇ ਹਨ ਇਨਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ :

ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਇਨਕਾਰ ਤੋਂ ਬਾਅਦ ਭਾਰਤ ਨੇ ਗਣਤੰਤਰ ਦਿਵਸ ਸਮਾਗਮ ’ਚ ਸ਼ਾਮਲ ਹੋਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਂਕਰੋ ਨੂੰ ਸੱਦਾ ਭੇਜਿਆ ਹੈ। ਜੇਕਰ ਮੈਂਕਰੋ ਭਾਰਤ ਵੱਲੋਂ ਭੇਜੇ ਗਏ ਸੱਦੇ ਨੂੰ ਸਵੀਕਾਰ ਕਰ ਲੈਂਦੇ ਹਨ ਤਾਂ ਅਜਿਹਾ ਛੇਵੀਂ ਵਾਰ ਹੋਵੇਗਾ ਕਿ ਜਦੋਂ ਫਰਾਂਸੀਸੀ ਰਾਸ਼ਟਰਪਤੀ ਭਾਰਤ ਦੀ ਰਿਪਬਲਿਕ ਡੇਅ ਮੌਕੇ ਹੋਣ ਵਾਲੀ ਪਰੇਡ ਵਿਚ ਸ਼ਾਮਲ ਹੋਣਗੇ। 1976 ਤੋਂ ਲੈ ਕੇ ਭਾਰਤ ਹੁਣ ਤੱਕ 5 ਵਾਰ ਫਰਾਂਸ ਦੇ ਰਾਸ਼ਟਰਪਤੀ ਨੂੰ ਰਿਪਬਲਿਕ ਡੇਅ ਦੇ ਲਈ ਸੱਦ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਫਰਾਂਸ ਦੀ ਬੈਸਟਿਲ ਡੇਅ ਪਰੇਡ ’ਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਨ। ਪ੍ਰਧਾਨ ਮੰਤਰੀ ਮੋਦੀ ਫਰਾਂਸ ਦੀ ਇਸ ਪਰੇਡ ਵਿਚ ਸ਼ਾਮਲ ਹੋਣ ਵਾਲੇ ਦੂਜੇ ਭਾਰਤੀ ਪ੍ਰਧਾਨ ਮੰਤਰੀ ਹਨ। ਇਸ ਪਰੇਡ ਵਿਚ ਭਾਰਤ ਦੇ ਲੜਾਕੂ ਜਹਾਜ਼ ਰਾਫੇਲ ਨੇ ਵੀ ਉਡਾਣ ਭਰੀ ਸੀ। ਇਸ ਤੋਂ ਇਲਾਵਾ ਭਾਰਤ ਦੀਆਂ ਤਿੰਨੋਂ ਸੈਨਾਵਾਂ ਦੇ ਮਾਰਚਿੰਗ ਦਸਤੇ ਦੇ 269 ਜਵਾਨਾਂ ਨੇ ਪਰੇਡ ਵਿਚ ਹਿੱਸਾ ਲਿਆ ਸੀ।

RELATED ARTICLES
POPULAR POSTS