Breaking News
Home / ਕੈਨੇਡਾ / Front / ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ

ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ

ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦੀ ਪੰਚਾਇਤ ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ

ਨਸ਼ਾ ਵੇਚਣ ਜਾਂ ਵੇਚਣ ਵਾਲਿਆਂ ਦੀ ਮਦਦ ਕਰਨ ਵਾਲੇ ਨੂੰ ਲੱਗੇਗਾ 1 ਲੱਖ ਰੁਪਏ ਜੁਰਮਾਨਾ

ਪਟਿਆਲਾ/ਬਿਊਰੋ ਨਿਊਜ਼ :

ਪੰਜਾਬ ਵਿਚ ਦਿਨੋਂ ਦਿਨ ਵਧ ਰਹੇ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦੀ ਪੰਚਾਇਤ ਨੇ ਇਕ ਵੱਡਾ ਫੈਸਲਾ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਜਾਂ ਕਿਸੇ ਨਸ਼ਾ ਵੇਚਣ ਵਾਲੇ ਜਾਂ ਕਿਸੇ ਨਸ਼ੇੜੀ ਦੀ ਮਦਦ ਕਰਦਾ ਹੋਇਆ ਫੜਿਆ ਜਾਂਦਾ ਤਾਂ ਉਸ ਨੂੰ ਪੰਚਾਇਤ ਵੱਲੋਂ ਇਕ ਲੱਖ ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਬਾਅਦ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਹਵਾਲੇ ਕਰਕੇ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਿੰਡ ਦੀ ਸਰਪੰਚ ਰਾਣੀ ਕੌਰ ਨੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਦੀ ਅਗਵਾਈ ’ਚ ਪਟਿਆਲਾ ਦੇ ਐਸਐਸਪੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਲਈ ਸਹਿਯੋਗ ਦੀ ਮੰਗ ਕੀਤੀ। ਪੰਚਾਇਤ ਵੱਲੋਂ ਐਸਐਸਪੀ ਨੂੰ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਲਈ ਪਿੰਡ ਦੇ ਬਾਹਰ ਪੱਕਾ ਨਾਕਾ ਲਗਾਉਣ ਦੀ ਅਪੀਲ ਵੀ ਕੀਤੀ ਗਈ। ਜਿਸ ਤੋਂ ਬਾਅਦ ਐਸਐਸਪੀ ਨੇ ਪੰਚਾਇਤ ਦੀ ਮੰਗ ਨੂੰ ਪੂਰਾ ਕਰਨ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …