8.6 C
Toronto
Sunday, November 8, 2026
spot_img
HomeਕੈਨੇਡਾFrontਜੰਮੂ-ਕਸ਼ਮੀਰ ਦੇ ਰਾਜੌਰੀ ’ਚ ਫੌਜ ਦੇ ਕਾਫ਼ਲੇ ’ਤੇ ਹੋਇਆ ਅੱਤਵਾਦੀ ਹਮਲਾ

ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਫੌਜ ਦੇ ਕਾਫ਼ਲੇ ’ਤੇ ਹੋਇਆ ਅੱਤਵਾਦੀ ਹਮਲਾ

ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਫੌਜ ਦੇ ਕਾਫ਼ਲੇ ’ਤੇ ਹੋਇਆ ਅੱਤਵਾਦੀ ਹਮਲਾ

ਪੰਜ ਫੌਜੀ ਜਵਾਨ ਹੋਏ ਸ਼ਹੀਦ, ਦੋ ਗੰਭੀਰ ਰੂਪ ’ਚ ਹੋਏ ਜ਼ਖਮੀ

ਸ੍ਰੀਨਗਰ/ਬਿਊਰੋ ਨਿਊਜ਼ :
ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਫੌਜ ਦੇ ਕਾਫ਼ਲੇ ’ਤੇ ਹੋਇਆ ਅੱਤਵਾਦੀ ਹਮਲਾ

ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ 5 ਫੌਜੀ ਜਵਾਨ ਸ਼ਹੀਦ ਹੋ ਗਏ ਜਦਕਿ 2 ਜਵਾਨ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਵੀ ਤੁਰੰਤ ਜਵਾਬੀ ਕਾਰਵਾਈ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਜੌਰੀ ਥਾਨਮੰਡੀ ਅਤੇ ਸੁਰਨਕੋਟ ਰੋਡ ’ਤੇ ਸਵਾਨੀ ਇਲਾਕੇ ’ਚ ਫੌਜੀਆਂ ਗੱਡੀਆਂ ’ਤੇ ਅੱਤਵਾਦੀਆਂ ਵੱਲੋਂ ਇਹ ਹਮਲਾ ਕੀਤਾ ਗਿਆ। ਫੌਜੀ ਜਵਾਨਾਂ ਦਾ ਇਹ ਕਾਫ਼ਲਾ ਸੁਰਨਕੋਟ ਅਤੇ ਬਫਲਿਆਜ ਜਾ ਰਿਹਾ ਸੀ ਜਿੱਥੇ ਫੌਜੀ ਜਵਾਨਾਂ ਵੱਲੋਂ ਅੱਤਵਾਦੀਆਂ ਖਿਲਾਫ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਅਤੇ ਇਥੇ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਵਾਧੂ ਸੁਰੱਖਿਆ ਮੁਕਾਬਲੇ ਵਾਲੀ ਜਗ੍ਹਾ ’ਤੇ ਜਾ ਰਹੇ ਸਨ ਕਿ ਰਸਤੇ ਵਿਚ ਹੀ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ਅਤੇ ਜਿਪਸੀ ’ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਭਾਰਤੀ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਜਦਕਿ ਦੋ ਫੌਜੀ ਜਵਾਨ ਜਖਮੀ ਹੋ ਗਏ।

RELATED ARTICLES
POPULAR POSTS