7.7 C
Toronto
Friday, November 14, 2025
spot_img
Homeਭਾਰਤਸਿਆਸੀ ਪਾਰਟੀਆਂ ਦੇ ਫੰਡਾਂ ਤੇ ਸਰੋਤਾਂ ਦੀ ਜਾਂਚ ਲਈ ਕਮਿਸ਼ਨ ਬਣੇ :...

ਸਿਆਸੀ ਪਾਰਟੀਆਂ ਦੇ ਫੰਡਾਂ ਤੇ ਸਰੋਤਾਂ ਦੀ ਜਾਂਚ ਲਈ ਕਮਿਸ਼ਨ ਬਣੇ : ਕੇਜਰੀਵਾਲ

kejriwal-1-copy-copyਸਿਆਸੀ ਪਾਰਟੀਆਂ ਨੂੰ ਆਮਦਨ ਕਰ ਤੋਂ ਛੋਟ ਦੇਣ ‘ਤੇ ਹੋਏ ਸਵਾਲ ਖੜ੍ਹੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਫੰਡਾਂ ਦੇ ਸਰੋਤਾਂ ਦੀ ਜਾਂਚ ਲਈ ਕਮਿਸ਼ਨ ਬਣਾਉਣ ਦੀ ਮੰਗ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਮਦਨ ਕਰ ਸਬੰਧੀ ਛੋਟ ਦੇਣ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ, ਜਿਹੜੀਆਂ 500 ਤੇ 1000 ਦੇ ਪੁਰਾਣੇ ਨੋਟ ਜਮ੍ਹਾਂ ਕਰਵਾ ਰਹੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਲੰਘੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੀਟਿੰਗ ਮਗਰੋਂ ਹੀ ਕਰ ਵਿੱਚ ਛੋਟ ਦੇਣ ਦਾ ਫ਼ੈਸਲਾ ਆਇਆ ਹੈ।
ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਲੋਕ ਜੇ ਆਪਣੇ 2.5 ਲੱਖ ਰੁਪਏ ਬੈਂਕਾਂ ਵਿੱਚ ਜਮ੍ਹਾਂ ਕਰਵਾਉਣ ਤਾਂ ਜਾਂਚ ਕੀਤੀ ਜਾਵੇਗੀ ਪਰ ਜੇ ਸਿਆਸੀ ਆਗੂ 2500 ਕਰੋੜ ਬੈਂਕਾਂ ਵਿਚ ਜਮ੍ਹਾਂ ਕਰਵਾਉਣਗੇ ਤਾਂ ਉਨ੍ਹਾਂ ਤੋਂ ਕੋਈ ਪੁੱਛ-ਪੜਤਾਲ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ ਜਾਂਚ ਕਮਿਸ਼ਨ ਬਣਾਇਆ ਜਾਵੇ ਜੋ ਸਿਆਸੀ ਪਾਰਟੀਆਂ ਵੱਲੋਂ ਪਿਛਲੇ 5 ਸਾਲ ਦੌਰਾਨ ਜਿਹੜਾ ਚੰਦਾ ਇੱਕਠਾ ਕੀਤਾ ਗਿਆ ਹੈ ਉਸ ઠਦੇ ਸਰੋਤਾਂ ਬਾਰੇ ਜਾਂਚ ਕਰੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਬੈਂਕਾਂ ਵਿੱਚ ਜਮ੍ਹਾਂ ਕੀਤੇ ਉਨ੍ਹਾਂ ਪੈਸਿਆਂ ਸਬੰਧੀ ਸਾਰੇ ਵੇਰਵੇ ਜਨਤਕ ਕਰੇ ਜੋ ਸਾਰੀਆਂ ਸਿਆਸੀ ਪਾਰਟੀਆਂ ਨੇ ਨੋਟਬੰਦੀ ਤੋਂ ਪਹਿਲਾਂ ਜਮ੍ਹਾਂ ਕਰਵਾਏ ਸਨ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ 20 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਸਬੰਧੀ ਕੋਈ ਵੇਰਵਾ ਨਾ ਦੇਣ ਦੀ ਛੋਟ ਖ਼ਤਮ ਕਰਨ ਦੀ ਮੰਗ ਕਰਦੇ ਹੋਏ ਇੱਕ-ਇੱਕ ਪੈਸੇ ਦਾ ਹਿਸਾਬ ਮੰਗਿਆ। ઠਉਨ੍ਹਾਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਨੋਟਬੰਦੀ ਦੇ ਮਾੜੇ ਅਸਰ ਨਾਲ ਜੋੜਿਆ ਤੇ ਕਿਹਾ ਕਿ ਰੁਪਏ ਦੇ ਕਮਜ਼ੋਰ ਹੋਣ ਕਾਰਨ ਕੀਮਤਾਂ ਵਧਾਉਣੀਆਂ ਪਈਆਂ ਹਨ। ਉਨ੍ਹਾਂ ਨੇ ਤੇਲ ਕੀਮਤਾਂ ਵਿਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਕੇਜਰੀਵਾਲ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿੱਜੀ ਤੌਰ ‘ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਸਬੂਤ ਜਨਤਾ ਸਾਹਮਣੇ ਕਿਉਂ ਨਹੀਂ ਰੱਖ ਰਹੇ।
ਭੂਸ਼ਨ ਵੱਲੋਂ ਕੇਜਰੀਵਾਲ ਦੀ ਮੰਗ ਦਾ ਸਮਰਥਨ : ਨਵੀਂ ਦਿੱਲੀ: ਸਵਰਾਜ ਅਭਿਆਨ ਆਗੂ ਪ੍ਰਸ਼ਾਂਤ ਭੂਸ਼ਨ ਨੇ ਸਿਆਸੀ ਪਾਰਟੀਆਂ ਦੇ ਫੰਡਾਂ ਦੀ ਜਾਂਚ ਲਈ ਕਮਿਸ਼ਨ ਬਣਾਉਣ ਦੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਮੰਗ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਨੋਟ ਜਮ੍ਹਾਂ ਕਰਵਾਉਣ ਸਬੰਧੀ ਟੈਕਸ ਤੋਂ ਦਿੱਤੀ ਗਈ ਛੋਟ ਕਾਲਾ ਧਨ, ਚਿੱਟਾ ਕਰਨ ਦਾ ਜ਼ਰੀਆ ਬਣੇਗੀ।

RELATED ARTICLES
POPULAR POSTS