Breaking News
Home / ਕੈਨੇਡਾ / Front / ਭਾਰਤੀ ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਕੀਤਾ ਮੁਅੱਤਲ

ਭਾਰਤੀ ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਕੀਤਾ ਮੁਅੱਤਲ

ਨਵੇਂ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪਿਛਲੇ 11 ਮਹੀਨਿਆਂ ਤੋਂ ਵਿਵਾਦਾਂ ਵਿਚ ਘਿਰੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਨਵੀਂ ਬਾਡੀ ਨੂੰ  ਖੇਡ ਮੰਤਰਾਲੇ ਨੇ ਅੱਜ 24 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਹੈ। ਤਿੰਨ ਦਿਨ ਪਹਿਲਾ ਕੁਸ਼ਤੀ ਸੰਘ ਦੀਆਂ ਚੋਣਾਂ ਹੋਈਆਂ ਸਨ, ਜਿਸ ਵਿਚ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ਼ ਭੂੁਸ਼ਣ ਸ਼ਰਣ ਸਿੰਘ ਦੇ ਕਰੀਬੀ ਸੰਜੇ ਸਿੰਘ  ਨਵੇਂ ਪ੍ਰਧਾਨ ਬਣੇ ਸਨ। ਨਵੇਂ ਪ੍ਰਧਾਨ ਦੀ ਜਿੱਤ ਤੋਂ ਬਾਅਦ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਨੇ 28 ਦਸੰਬਰ ਨੂੰ ਉਤਰ ਪ੍ਰਦੇਸ਼ ਦੇ ਗੋਂਡਾ ਵਿਚ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਟੂਰਨਾਮੈਂਟ ਕਰਵਾਉਣ ਦਾ ਐਲਾਨ ਕੀਤਾ ਸੀ। ਗੋਂਡਾ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ਼ ਭੂਸ਼ਣ ਦਾ ਸੰਸਦੀ ਹਲਕਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦਾ ਪ੍ਰਧਾਨ ਰਹਿੰਦਿਆਂ ਬਿ੍ਰਜ ਭੂਸ਼ਣ ਸ਼ਰਣ ਸਿੰਘ ’ਤੇ ਪਹਿਲਵਾਨਾਂ ਨੇ ਹੀ ਜਿਨਸ਼ੀ ਸੋਸ਼ਣ ਦੇ ਆਰੋਪ ਲਗਾਏ ਸਨ ਅਤੇ ਫਿਰ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਜ਼ਿਕਰਯੋਗ ਕਿ ਸੰਜੇ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ, ਬਜਰੰਗ ਪੂਨੀਆ, ਵਰਿੰਦਰ ਸਿੰਘ (ਗੂੰਗਾ ਪਹਿਲਵਾਨ) ਵਰਗੇ ਖਿਡਾਰੀਆਂ ਨੇ ਇਸ ਫੈਸਲੇ ’ਤੇ ਇਤਰਾਜ਼ ਜਤਾਇਆ ਸੀ। ਇਨ੍ਹਾਂ ਖਿਡਾਰੀਆਂ ਨੇ ਆਰੋਪ ਲਾਇਆ ਸੀ ਕਿ ਸੰਜੇ ਸਿੰਘ ਬਿ੍ਰਜ ਭੂਸ਼ਣ ਸ਼ਰਨ ਸਿੰਘ ਦਾ ਕਰੀਬੀ ਅਤੇ ਕਾਰੋਬਾਰੀ ਭਾਈਵਾਲ ਹੈ। ਇਸਦੇ ਚੱਲਦਿਆਂ ਖੇਡ ਮੰਤਰਾਲੇ ਨੇ ਆਪਣੇ ਨਿਰਦੇਸ਼ ਵਿਚ ਕਿਹਾ ਹੈ ਕਿ ਭਾਰਤੀ ਕੁਸ਼ਤੀ ਸੰਘ ਦੀ ਨਵੀਂ ਚੁਣੀ ਕਾਰਜਕਾਰਨੀ ਵੱਲੋਂ ਲਏ ਗਏ ਫੈਸਲੇ ਪੂਰੀ ਤਰ੍ਹਾਂ ਨਿਯਮਾਂ ਦੇ ਖਿਲਾਫ ਹਨ। ਇਹ ਫੈਸਲੇ ਭਾਰਤੀ ਕੁਸ਼ਤੀ ਸੰਘ ਅਤੇ ਰਾਸ਼ਟਰੀ ਖੇਡ ਵਿਕਾਸ ਕੋਡ ਦੀਆਂ ਵਿਵਸਥਾਵਾਂ ਦੀ ਉਲੰਘਣਾ ਹਨ। ਦੱੋਸਣਯੋਗ ਹੈ ਕਿ ਇਸ ਤੋਂ ਪਹਿਲਾਂ ਓਲੰਪਿਕ ਤਮਗਾ ਜੇਤੂ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦਾ ਆਰੋਪ ਲਗਾਉਂਦੇ ਹੋਏ ਦਿੱਲੀ ਦੇ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ। ਇਸ ਰੋਸ ਪ੍ਰਦਰਸ਼ਨ ਵਿੱਚ ਦੌਰਾਨ ਕਈ ਪਹਿਲਵਾਨਾਂ ਨੇ ਨਰਿੰਦਰ ਮੋਦੀ ਸਰਕਾਰ ਤੋਂ ਮੰਗ ਕੀਤੀ ਸੀ ਕਿ ਬਿ੍ਰਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …