Breaking News
Home / ਕੈਨੇਡਾ / Front / ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਠੰਡ ਦੀ ਲਪੇਟ ’ਚ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਠੰਡ ਦੀ ਲਪੇਟ ’ਚ

ਜੰਮੂ ਕਸ਼ਮੀਰ ਦੇ ਗੁਲਮਰਗ ’ਚ ਤਾਪਮਾਨ ਮਾਈਨਸ 1.5 ਡਿਗਰੀ ਦਰਜ ਕੀਤਾ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕੇ ਇਸ ਸਮੇਂ ਠੰਡ ਦੀ ਲਪੇਟ ਵਿਚ ਹਨ। ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦੋਂ ਕਿ ਪੰਜਾਬ ’ਚ ਬਠਿੰਡਾ ਅਤੇ ਅੰਮਿ੍ਰਤਸਰ ਸਭ ਤੋਂ ਠੰਡੇ ਰਹੇ ਇਥੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 6 ਅਤੇ 6.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ’ਚ ਭਿਵਾਨੀ ਅਤੇ ਝੱਜਰ ਸਭ ਤੋਂ ਜ਼ਿਆਦਾ ਠੰਡੇ ਰਹੇ ਜਿਥੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 6.2 ਅਤੇ 6.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਜੰਮੂ ਕਸ਼ਮੀਰ ਦੇ ਗੁਲਮਰਗ ਵਿਚ ਲੰਘੇ ਕੱਲ੍ਹ ਹਲਕਾ ਮੀਂਹ ਪਿਆ ਅਤੇ ਇਸ ਤੋਂ ਬਾਅਦ ਗੁਲਮਰਗ ਦਾ ਤਾਪਮਾਨ ਮਾਈਨਸ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਤਾਮਿਲਨਾਡੂ ਦੇ ਨੀਲਗਿਰੀ ਵਿਚ ਅੱਜ ਤਾਪਮਾਨ ਜ਼ੀਰੋ ਡਿਗਰੀ ਤੱਕ ਪਹੁੰਚ ਗਿਆ ਸੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ।

Check Also

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ …