21.1 C
Toronto
Sunday, September 13, 2026
spot_img
HomeਕੈਨੇਡਾFrontਸ਼ਹੀਦੀ ਸਭਾ ਮੌਕੇ 28 ਦਸੰਬਰ ਨੂੰ ਪੰਜਾਬ ’ਚ ਰਹੇਗੀ ਸਰਕਾਰੀ ਛੁੱਟੀ - ਪੰਜਾਬ...

ਸ਼ਹੀਦੀ ਸਭਾ ਮੌਕੇ 28 ਦਸੰਬਰ ਨੂੰ ਪੰਜਾਬ ’ਚ ਰਹੇਗੀ ਸਰਕਾਰੀ ਛੁੱਟੀ – ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਸ਼ਹੀਦੀ ਸਭਾ ਮੌਕੇ 28 ਦਸੰਬਰ ਨੂੰ ਪੰਜਾਬ ’ਚ ਰਹੇਗੀ ਸਰਕਾਰੀ ਛੁੱਟੀ – ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਜਾਰੀ ਨੋਟੀਫਿਕੇਸ਼ਨ ਦੇ ਮੁਤਾਬਕ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਸੰਸਥਾਵਾਂ ਅਤੇ ਵਿਦਿਅਕ ਸੰਸਥਾਵਾਂ ਵਿਚ ਗਜ਼ਟਿਡ ਛੁੱਟੀ ਰਹੇਗੀ। ਜ਼ਿਕਰਯੋਗ ਹੈ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਹੈ, ਜਿਸ ਕਰਕੇ ਸਰਕਾਰ ਨੇ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਮਾਤਮੀ ਬਿਗੁਲ ਵਜਾਉਣ ਦਾ ਫੈਸਲਾ ਕੀਤਾ ਸੀ। ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ ਜਤਾਉਂਦਿਆਂ ਕਿਹਾ ਸੀ ਕਿ ਇਹ ਗੁਰ ਮਰਿਆਦਾ ਦੇ ਅਨੁਸਾਰ ਨਹੀਂ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਰੱਦ ਕਰਨਾ ਚਾਹੀਦਾ ਹੈ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਸਭਾ ਮੌਕੇ ਮਾਤਮੀ ਬਿਗੁਲ ਵਜਾਉਣ ਦਾ ਫੈਸਲਾ ਵੀ ਵਾਪਸ ਲੈ ਲਿਆ ਸੀ।
RELATED ARTICLES
POPULAR POSTS