-7 C
Toronto
Monday, February 9, 2026
spot_img
HomeਕੈਨੇਡਾFrontਮਨਜੀਤ ਸਿੰਘ ਜੀ.ਕੇ. ਮੁੜ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਮਨਜੀਤ ਸਿੰਘ ਜੀ.ਕੇ. ਮੁੜ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ
ਅੰਮਿ੍ਰਤਸਰ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ’ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ. ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਜੀ.ਕੇ. ਦੀ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਵਿਚ ਸੱਦੀ ਬੈਠਕ ਦੌਰਾਨ ਹੋਈ। ਮਨਜੀਤ ਸਿੰਘ ਜੀ.ਕੇ. ਨੇ ਸਿੱਖ ਪੰਥ ਨੂੰ ਇਕਜੁਟ ਕਰਨ ਦੇ ਮੁੱਦੇ ’ਤੇ ਇਕ ਵਾਰ ਫਿਰ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਆਪਣੀ ‘ਜਾਗੋ’ ਪਾਰਟੀ ਦਾ ਸ਼ੋ੍ਰਮਣੀ ਅਕਾਲੀ ਦਲ ਵਿਚ ਰਲੇਵਾਂ ਕਰਨ ਦਾ ਵੀ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਮਨਜੀਤ ਸਿੰਘ ਜੀ.ਕੇ ਨੂੰ ਭਿ੍ਰਸ਼ਟਾਚਾਰ ਦੇ ਇਲਜ਼ਾਮਾਂ ’ਚ ਘਿਰੇ ਹੋਣ ਦੇ ਚੱਲਦਿਆਂ ਅਕਾਲੀ ਦਲ ਨੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਸੀ, ਜਿਸ ਮਗਰੋਂ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਮਨਜੀਤ ਸਿੰਘ ਜੀ.ਕੇ. ਵਲੋਂ ਆਪਣੀ ਵੱਖਰੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਦਾ ਨਾਂ ‘ਜਾਗੋ’ ਰੱਖਿਆ ਸੀ ਅਤੇ ਹੁਣ ‘ਜਾਗੋ’ ਪਾਰਟੀ ਦਾ ਸ਼ੋ੍ਰਮਣੀ ਅਕਾਲੀ ਦਲ ਵਿਚ ਰਲੇਵਾਂ ਕਰ ਦਿੱਤਾ ਗਿਆ ਹੈ।
RELATED ARTICLES
POPULAR POSTS