Breaking News
Home / ਕੈਨੇਡਾ / Front / ਸ਼ੋ੍ਰਮਣੀ ਅਕਾਲੀ ਦਲ ਸਾਰੇ ਰਾਜਾਂ ’ਚ ਬਣਾਏਗਾ ਜਥੇਬੰਦਕ ਢਾਂਚਾ

ਸ਼ੋ੍ਰਮਣੀ ਅਕਾਲੀ ਦਲ ਸਾਰੇ ਰਾਜਾਂ ’ਚ ਬਣਾਏਗਾ ਜਥੇਬੰਦਕ ਢਾਂਚਾ

ਸ਼ੋ੍ਰਮਣੀ ਅਕਾਲੀ ਦਲ ਸਾਰੇ ਰਾਜਾਂ ’ਚ ਬਣਾਏਗਾ ਜਥੇਬੰਦਕ ਢਾਂਚਾ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ

ਚੰਡੀਗੜ੍ਹ/ਪ੍ਰਿੰਸ ਗਰਗ :

ਸ਼ੋ੍ਰਮਣੀ ਅਕਾਲੀ ਦਲ ਬਾਦਲ ਹੁਣ ਸਾਰੇ ਰਾਜਾਂ ’ਚ ਇਕਾਈਆਂ ਬਣਾ ਕੇ ਆਪਣਾ ਜਥੇਬੰਦਕ ਢਾਂਚਾ ਬਣਾਏਗਾ। ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੀ 30 ਦਸੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਇਕ ਕਮੇਟੀ ਵੱਲੋਂ ਸ੍ਰੀ ਪਟਨਾ ਸਾਹਿਬ ਦਾ ਦੌਰਾ ਕੀਤਾ ਜਾਵੇਗਾ। ਇਸ ਕਮੇਟੀ ਵੱਲੋਂ ਉਥੋਂ ਦੀਆਂ ਸਿੱਖ ਸੰਗਤ ਨਾਲ ਮੀਟਿੰਗਾਂ ਕਰਕੇ ਇਕਾਈ ਸਥਾਪਤ ਕਰਨ ਵਾਸਤੇ ਲੋੜੀਂਦੇ ਸਾਰੇ ਪ੍ਰਬੰਧ ਵੀ ਕੀਤੇ ਜਾਣਗੇ। ਸ਼ੋ੍ਰਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਇਸ ਕਮੇਟੀ ਵੱਲੋਂ ਹੋਰਨਾਂ ਰਾਜਾਂ ਦਾ ਵੀ ਦੌਰਾ ਕੀਤਾ ਜਾਵੇਗਾ ਅਤੇ ਹੋਰਨਾਂ ਰਾਜਾਂ ’ਚ ਸ਼ੋ੍ਰਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਗਠਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਸਿੱਖ ਕੌਮ ’ਚ ਪੰਥਕ ਏਕਤਾ ਕਰਵਾਉਣ ਦੇ ਮਕਸਦ ਨਾਲ ਇਹ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠਾਂ ਇਕਜੁੱਟ ਹੋਣਾ ਜ਼ਰੂਰੀ ਹੈ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …