ਸੰਤ ਸੀਚੇਵਾਲ ਦੀ ਕੋਸ਼ਿਸ਼ ਸਦਕਾ ਰੂਸ ਚ ਫਸੇ 6 ਭਾਰਤੀ ਨੌਜਵਾਨ ਵਾਪਸ ਪਰਤੇ
ਚੰਡੀਗੜ੍ਹ / ਬਿਊਰੋ ਨੀਊਜ਼
ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਵਿਦੇਸ਼ ਵਿਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਲਗਾਤਾਰ ਆਵਾਜ਼ ਚੁੱਕ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਨਾਲ ਪੰਜਾਬ ਤੇ ਹਰਿਆਣਾ ਦੇ ਕਰੀਬ 6 ਨੌਜਵਾਨਾਂ ਨੂੰ ਰੂਸ ਦੀ ਜੇਲ੍ਹ ਤੋਂ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਭਾਰਤ ਵਾਪਸ ਲਿਆਇਆ ਗਿਆ। ਰੂਸ ਦੀ ਜੇਲ੍ਹ ਵਿੱਚ ਫਸੇ ਛੇ ਨੌਜਵਾਨਾਂ ਨੂੰ ਘਰ ਪਹੁੰਚਾਉਣ ਵਿੱਚ ਸੰਤ ਸੀਚੇਵਾਲ ਨੇ ਇਕ ਅਹਿਮ ਰੋਲ ਨਿਭਾਇਆ।
ਸੰਤ ਸੀਚੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਰੇ ਨੌਜਵਾਨਾਂ ਦੇ ਪਰਿਵਾਰ ਪਿਛਲੇ ਕਾਫੀ ਸਮੇਂ ਤੋਂ ਆਪਣੇ ਬੱਚਿਆਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਨਹੀਂ ਪਹੁੰਚ ਰਹੀ ਸੀ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਸੰਤ ਸੀਚੇਵਾਲ ਨਾਲ ਸੰਪਰਕ ਕੀਤਾ। ਫਿਰ ਸੰਤ ਸੀਚੇਵਾਲ ਨੇ ਮਾਸਕੋ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ। ਕੁਝ ਦਿਨਾਂ ਬਾਅਦ ਰੂਸ ਦੀ ਜੇਲ੍ਹ ਤੋਂ ਛੇ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ।