ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ “ਪੰਜਾਬ” ਵਿੱਚ ਦੂਰੀਆਂ ਹੋਰ ਵਧੀਆਂ December 27, 2023 ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ “ਪੰਜਾਬ” ਵਿੱਚ ਦੂਰੀਆਂ ਹੋਰ ਵਧੀਆਂ ਰਾਜਾ ਵੜਿੰਗ ਨੇ ਕਿਹਾ : ਹਾਈਕਮਾਨ ਹੀ ਕਰੇਗੀ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ‘ਇੰਡੀਆ’ ਨਾਮ ਦੇ ਗਠਜੋੜ ਨੂੰ ਲੈ ਕੇ ਰੇੜਕਾ ਬਰਕਰਾਰ ਹੈ। ਦਿੱਲੀ ਵਿਚ ਕਾਂਗਰਸ ਹਾਈਕਮਾਨ ਦੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਆਗੂਆਂ ਨੇ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿਚ ਉਤਰਨ ਦਾ ਤਿੱਖਾ ਵਿਰੋਧ ਕੀਤਾ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਕਾਂਗਰਸ ਅਤੇ ‘ਆਪ’ ਦਾ ਗਠਜੋੜ ਹੁੰਦਾ ਹੈ ਤਾਂ ਇਸਦਾ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਵੇਗਾ। ਇਸਦੇ ਚੱਲਦਿਆਂ ਕਾਂਗਰਸ ਹਾਈਕਮਾਨ ਨੇ ਇਸ ਮੁੱਦੇ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ, ਜਦੋਂ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੀਟਿੰਗ ਵਿਚ ਗਠਜੋੜ ਅਤੇ ਸੀਟਾਂ ਦੀ ਵੰਡ ’ਤੇ ਚਰਚਾ ਨਹੀਂ ਹੋਈ ਹੈ। ਹਾਈਕਮਾਨ ਨੇ ਪੰਜਾਬ ਦੇ ਆਗੂਆਂ ਦੀ ਗੱਲ ਸੁਣੀ ਹੈ, ਪਰ ਇਸ ਗਠਜੋੜ ਸਬੰਧੀ ਆਖਰੀ ਫੈਸਲਾ ਪਾਰਟੀ ਦੇ ਸੀਨੀਅਰ ਆਗੂ ਹੀ ਕਰਨਗੇ। ਪੰਜਾਬ ਦੇ 33 ਸੀਨੀਅਰ ਕਾਂਗਰਸੀ ਆਗੂਆਂ ਨੇ ਇਸ ਮੀਟਿੰਗ ਵਿਚ ਸ਼ਮੂਲੀਅਤ ਕੀਤੀੇ। ਜਿਨ੍ਹਾਂ ਵਿਚ ਮੌਜੂਦਾ ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਵਿਧਾਇਕ ਵੀ ਸ਼ਾਮਲ ਸਨ। ਮੀਟਿੰਗ ’ਚ ਹਰੇਕ ਆਗੂ ਨੂੰ ਕਰੀਬ 3 ਤਿੰਨ ਦਾ ਸਮਾਂ ਆਪਣੀ ਗੱਲ ਰੱਖਣ ਲਈ ਦਿੱਤਾ ਗਿਆ ਸੀ। ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਕੀਤੀ ਅਤੇ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ, ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਹਾਜ਼ਰ ਰਹੇ। 2023-12-27 Parvasi Chandigarh Share Facebook Twitter Google + Stumbleupon LinkedIn Pinterest