ਰਾਹੁਲ ਗਾਂਧੀ ਹੁਣ 14 ਜਨਵਰੀ ਤੋਂ 20 ਮਾਰਚ ਤੱਕ ਕਰਨਗੇ ‘ਭਾਰਤ ਨਿਆਂ ਯਾਤਰਾ’ December 27, 2023 ਰਾਹੁਲ ਗਾਂਧੀ ਹੁਣ 14 ਜਨਵਰੀ ਤੋਂ 20 ਮਾਰਚ ਤੱਕ ਕਰਨਗੇ ‘ਭਾਰਤ ਨਿਆਂ ਯਾਤਰਾ’ ਪਹਿਲਵਾਨਾਂ ਨੂੰ ਮਿਲਣ ਲਈ ਅਖਾੜੇ ’ਚ ਵੀ ਪਹੁੰਚੇ ਰਾਹੁਲ ਚੰਡੀਗੜ੍ਹ/ਬਿਊਰੋ ਨਿਊਜ਼ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਹੁਣ ‘ਭਾਰਤ ਨਿਆਂ ਯਾਤਰਾ’ ਸ਼ੁਰੂ ਕਰਨਗੇ। ਇਹ ਯਾਤਰਾ 14 ਜਨਵਰੀ ਤੋਂ ਮਨੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿਚ ਸਮਾਪਤ ਹੋਵੇਗੀ। ਇਹ ਯਾਤਰਾ 14 ਸੂਬਿਆਂ ਮਨੀਪੁਰ, ਨਾਗਾਲੈਂਡ, ਅਸਾਮ, ਮੇਘਾਲਿਆ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਵਿਚੋਂ ਹੁੰਦੇ ਹੋਏ ਮਹਾਰਾਸ਼ਟਰ ਦੇ ਮੁੰਬਈ ’ਚ ਸਮਾਪਤ ਹੋਵੇਗੀ। ਇਸ ਦੌਰਾਨ ਰਾਹੁਲ ਗਾਂਧੀ ਬੱਸ ’ਚ ਅਤੇ ਪੈਦਲ 6 ਹਜ਼ਾਰ 200 ਕਿਲੋਮੀਟਰ ਤੋਂ ਜ਼ਿਆਦਾ ਸਫਰ ਤੈਅ ਕਰਨਗੇ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਜੈਰਾਮ ਰਮੇਸ਼ ਨੇ ਮੀਡੀਆ ਨੂੰ ਦੱਸਿਆ ਕਿ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਕਾਂਗਰਸ ਪਾਰਟੀ ਹੁਣ ‘ਭਾਰਤ ਨਿਆਂ ਯਾਤਰਾ’ ਕਰੇਗੀ। ਉਧਰ ਦੂਜੇ ਪਾਸੇ ਭਾਰਤ ਦੀ ਕੁਸ਼ਤੀ ਫੈਡਰੇਸ਼ਨ ਅਤੇ ਪਹਿਲਵਾਨਾਂ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਬੁੱਧਵਾਰ ਸਵੇਰੇ ਹਰਿਆਣਾ ਪਹੁੰਚ ਗਏ। ਰਾਹੁਲ ਝੱਜਰ ਜ਼ਿਲ੍ਹੇ ਵਿਚ ਪਹਿਲਵਾਨ ਬਜਰੰਗ ਪੂਨੀਆ ਦੇ ਪਿੰਡ ਛਾਰਾ ਦੇ ਅਖਾੜੇ ਵਿਚ ਪਹੁੰਚੇ। ਰਾਹੁਲ ਨੇ ਪ੍ਰੈਕਟਿਸ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਹੁਲ ਨੇ ਬਜਰੰਗ ਪੂਨੀਆ ਕੋਲੋਂ ਕੁਸ਼ਤੀ ਸਬੰਧੀ ਕੁਝ ਦਾਅ-ਪੇਚਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਰਾਹੁਲ ਨੇ ਕਿਹਾ ਕਿ ਜੇਕਰ ਪਹਿਲਵਾਨਾਂ ਨੂੰ ਅਖਾੜੇ ਛੱਡ ਕੇ ਆਪਣੇ ਹੱਕਾਂ ਲਈ ਸੜਕਾਂ ’ਤੇ ਬੈਠਣਾ ਪਵੇ ਤਾਂ ਫਿਰ ਪਹਿਲਵਾਨ ਕੌਣ ਬਣੇਗਾ। 2023-12-27 Parvasi Chandigarh Share Facebook Twitter Google + Stumbleupon LinkedIn Pinterest