Breaking News
Home / ਕੈਨੇਡਾ / Front / ਪੰਜਾਬ ਦੇ 75 ਸ਼ਹਿਰਾਂ ’ਚ ਧੁੰਦ ਦਾ ਰੈਡ ਅਲਰਟ

ਪੰਜਾਬ ਦੇ 75 ਸ਼ਹਿਰਾਂ ’ਚ ਧੁੰਦ ਦਾ ਰੈਡ ਅਲਰਟ

ਮੌਸਮ ਵਿਭਾਗ ਨੇ ਲੋਕਾਂ ਨੂੰ ਬਿਨਾ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ਦੀ ਦਿੱਤੀ ਸਲਾਹ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਮੇਤ ਪੂਰੇ ਉਤਰੀ ਭਾਰਤ ਵਿਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆਂ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਸੰਘਣੀ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟੇ ਹੋਏ ਹਨ। ਸੰਘਣੀ ਧੁੰਦ ਕਾਰਨ ਸੜਕਾਂ ’ਤੇ ਵਿਜੀਬਿਲਟੀ 5 ਤੋਂ 10 ਮੀਟਰ ਰਹਿ ਗਈ ਹੈ। ਸੜਕਾਂ ’ਤੇ ਕੁੱਝ ਦਿਖਾਈ ਨਹੀਂ ਦੇ ਰਿਹਾ ਅਤੇ ਗੱਡੀਆਂ ਸੜਕਾਂ ’ਤੇ ਕੱਛੂ ਦੀ ਚਾਲ ਚੱਲਦੀਆਂ ਦੇਖੀਆਂ ਗਈਆਂ। ਏਅਰ ਕੁਆਲਿਟੀ ਇੰਡੈਕਸ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਦੇ ਚਲਦਿਆਂ ਲੋਕਾਂ ਨੂੰ ਸਾਹ ਲੈਣ ਵਿਚ ਕਾਫ਼ੀ ਦਿੱਕਤ ਆ ਰਹੀ ਹੈ। ਉਥੇ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਸੜਕਾਂ ’ਤੇ ਨਿਕਲਣ ਸਮੇਂ ਵਾਹਨਾ ’ਚ ਫੌਗ ਲਾਈਟਾਂ ਦਾ ਇਸਤੇਮਾਲ ਕਰਨ ਅਤੇ ਬਿਨਾ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ। ਆਉਂਦੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਪੰਜਾਬ ਦੇ 75 ਸ਼ਹਿਰਾਂ ’ਚ ਸੰਘਣੀ ਧੁੰਦ ਦਾ ਰੈਡ ਅਲਰਟ ਵੀ ਜਾਰੀ ਕੀਤਾ ਗਿਆ ਹੈ। ਭਾਰੀ ਧੁੰਦ ਦੇ ਚਲਦਿਆਂ ਰੇਲ ਗੱਡੀਆਂ ਵੀ ਨਿਰਧਾਰਤ ਸਮੇਂ ਤੋਂ ਲੇਟ ਚੱਲ ਰਹੀਆਂ ਹਨ।

Check Also

ਭਾਰਤ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ

ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾਇਆ ਬਿ੍ਰਜਟਾਊਨ/ਬਿਊਰੋ ਨਿਊਜ਼ : ਭਾਰਤ ਨੇ ਕ੍ਰਿਕਟ ਟੀ-20 ਵਿਸ਼ਵ …