Breaking News
Home / ਕੈਨੇਡਾ / Front / ਅਯੁੱਧਿਆ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਮ ,,ਰੇਲਵੇ ਨੇ CM ਯੋਗੀ ਦੀ ਪੂਰੀ ਕੀਤੀ ਇੱਛਾ

ਅਯੁੱਧਿਆ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਮ ,,ਰੇਲਵੇ ਨੇ CM ਯੋਗੀ ਦੀ ਪੂਰੀ ਕੀਤੀ ਇੱਛਾ

ਅਯੁੱਧਿਆ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਮ ,,ਰੇਲਵੇ ਨੇ CM ਯੋਗੀ ਦੀ ਪੂਰੀ ਕੀਤੀ ਇੱਛਾ

ਉੱਤਰ ਪ੍ਰਦੇਸ਼ / ਬਿਊਰੋ ਨੀਊਜ਼

ਅਯੁੱਧਿਆ ‘ਚ ਭਗਵਾਨ ਰਾਮਲਲਾ ਦੇ ਪਵਿੱਤਰ ਸਮਾਰੋਹ ਤੋਂ ਪਹਿਲਾਂ ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਇਸ ਰੇਲਵੇ ਸਟੇਸ਼ਨ ਨੂੰ ‘ਅਯੁੱਧਿਆ ਧਾਮ’ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਲ ਹੀ ਵਿੱਚ ਅਯੁੱਧਿਆ ਦੌਰੇ ਦੌਰਾਨ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਅਯੁੱਧਿਆ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਅਯੁੱਧਿਆ ਧਾਮ ਕਰਨ ਲਈ ਰੇਲਵੇ ਅਧਿਕਾਰੀਆਂ ਨਾਲ ਗੱਲ ਕੀਤੀ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦੇ ਮੱਦੇਨਜ਼ਰ CM ਯੋਗੀ ਆਦਿਤਿਆਨਾਥ ਅਯੁੱਧਿਆ ਜੰਕਸ਼ਨ ਦਾ ਮੁਆਇਨਾ ਕਰਨ ਪਹੁੰਚੇ। ਉਨ੍ਹਾਂ ਨੇ ਰੇਲਵੇ ਦੇ ਉੱਚ ਅਧਿਕਾਰੀਆਂ ਕੋਲ ਜੰਕਸ਼ਨ ਦਾ ਨਾਂ ਬਦਲ ਕੇ ਧਾਮ ਰੱਖਣ ਦੀ ਇੱਛਾ ਪ੍ਰਗਟਾਈ ਸੀ। ਹੁਕਮਾਂ ਦੀ ਪਾਲਣਾ ਨੂੰ ਲੈ ਕੇ ਰੇਲਵੇ ‘ਚ ਹਲਚਲ ਸ਼ੁਰੂ ਹੋ ਗਈ ਸੀ।

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …