11.3 C
Toronto
Thursday, April 30, 2026
spot_img
HomeਕੈਨੇਡਾFrontਸਤਲੁਜ-ਯਮੁਨਾ ਵਿਵਾਦ 'ਤੇ ਮਨੋਹਰ ਤੇ ਮਾਨ ਵਿਚਾਲੇ ਅੱਜ ਹੋਵੇਗੀ ਤੀਜੀ ਮੀਟਿੰਗ,...

ਸਤਲੁਜ-ਯਮੁਨਾ ਵਿਵਾਦ ‘ਤੇ ਮਨੋਹਰ ਤੇ ਮਾਨ ਵਿਚਾਲੇ ਅੱਜ ਹੋਵੇਗੀ ਤੀਜੀ ਮੀਟਿੰਗ, ਕੇਂਦਰੀ ਜਲ ਸ਼ਕਤੀ ਮੰਤਰੀ ਕਰਨਗੇ ਪ੍ਰਧਾਨਗੀ

ਸਤਲੁਜ-ਯਮੁਨਾ ਵਿਵਾਦ ‘ਤੇ ਮਨੋਹਰ ਤੇ ਮਾਨ ਵਿਚਾਲੇ ਅੱਜ ਹੋਵੇਗੀ ਤੀਜੀ ਮੀਟਿੰਗ, ਕੇਂਦਰੀ ਜਲ ਸ਼ਕਤੀ ਮੰਤਰੀ ਕਰਨਗੇ ਪ੍ਰਧਾਨਗੀ

ਚੰਡੀਗੜ੍ਹ / ਬਿਊਰੋ ਨੀਊਜ਼

ਹਰਿਆਣਾ ਸਰਕਾਰ ਨੇ ਉਮੀਦ ਜਤਾਈ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਨੂੰ ਲੈਕੇ ਹੱਲ ਲਈ ਸਹਿਯੋਗ ਕਰੇਗੀ। ਇਸ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਵਿਚਾਲੇ 14 ਅਕਤੂਬਰ 2022 ਅਤੇ 4 ਜਨਵਰੀ 2023 ਨੂੰ ਮੀਟਿੰਗਾਂ ਹੋਈਆਂ ਸਨ। ਪਹਿਲੀ ਮੀਟਿੰਗ ਵਿੱਚ ਜਲ ਸ਼ਕਤੀ ਮੰਤਰੀ ਵੀ ਮੌਜੂਦ ਸਨ।

ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਵੀਰਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਵੇਗੀ। ਸ਼ਾਮ 4 ਵਜੇ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਇਸ ਵਿਵਾਦ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਇਹ ਤੀਜੀ ਮੀਟਿੰਗ ਹੈ। ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ।

ਐਸਵਾਈਐਲ ਨਹਿਰ ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਹਰਿਆਣਾ ਇਹ ਵੀ ਮੁੱਦਾ ਉਠਾਉਂਦਾ ਰਿਹਾ ਹੈ ਕਿ ਐਸਵਾਈਐਲ ਦਾ ਨਿਰਮਾਣ ਨਾ ਹੋਣ ਕਾਰਨ ਉਨ੍ਹਾਂ ਦੇ ਰਾਜ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਨਹਿਰ ਦੇ ਨਿਰਮਾਣ ਦੇ ਮੁਕੰਮਲ ਹੋਣ ਨਾਲ ਹਰਿਆਣਾ ਦੇ ਕਿਸਾਨਾਂ ਨੂੰ ਸਿੰਚਾਈ ਲਈ ਵਾਧੂ ਪਾਣੀ ਮਿਲੇਗਾ, ਜਿਸ ਨਾਲ ਨਾ ਸਿਰਫ਼ ਉਤਪਾਦਨ ਵਧੇਗਾ ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

RELATED ARTICLES
POPULAR POSTS