Breaking News
Home / ਕੈਨੇਡਾ / Front / ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ‘ਦਾ ਹੋਵੇਗਾ ਸ਼ਾਨਦਾਰ ਉਦਘਾਟਨ ! ਆਈਪੀਐਲ ਮੈਚ ਕਰਵਾਉਣ ਦੀ ਤਿਆਰੀ

ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ‘ਦਾ ਹੋਵੇਗਾ ਸ਼ਾਨਦਾਰ ਉਦਘਾਟਨ ! ਆਈਪੀਐਲ ਮੈਚ ਕਰਵਾਉਣ ਦੀ ਤਿਆਰੀ

ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ‘ਦਾ ਹੋਵੇਗਾ ਸ਼ਾਨਦਾਰ ਉਦਘਾਟਨ ! ਆਈਪੀਐਲ ਮੈਚ ਕਰਵਾਉਣ ਦੀ ਤਿਆਰੀ

ਚੰਡੀਗੜ੍ਹ / ਬਿਊਰੋ ਨੀਊਜ਼


ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਧਿਕਾਰੀਆਂ ਮੁਤਾਬਕ ਸਟੇਡੀਅਮ ਦਾ ਕੰਮ ਅੰਤਿਮ ਪੜਾਅ ‘ਤੇ ਹੈ। ਇਹ ਸਟੇਡੀਅਮ 38.20 ਏਕੜ ਦੇ ਖੇਤਰ ਵਿੱਚ ਬਣਿਆ ਹੈ। ਇਸ ‘ਚ ਕਰੀਬ 40 ਹਜ਼ਾਰ ਕ੍ਰਿਕਟ ਪ੍ਰਸ਼ੰਸਕ ਸੰਤਰੀ, ਨੀਲੇ ਅਤੇ ਸੁਨਹਿਰੀ ਰੰਗ ਦੀਆਂ ਸੀਟਾਂ ‘ਤੇ ਬੈਠ ਕੇ ਮੈਚ ਦੇਖ ਸਕਣਗੇ।

ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਨਵੇਂ ਸੀਜ਼ਨ ਲਈ ਖਿਡਾਰੀਆਂ ਦੀ ਨਿਲਾਮੀ ਪ੍ਰਕਿਰਿਆ ਖਤਮ ਹੋ ਗਈ ਹੈ। ਮੁੱਲਾਂਪੁਰ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। 90 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਨਵਾਂ ਸਟੇਡੀਅਮ ਆਉਣ ਵਾਲੇ ਆਈਪੀਐਲ ਸੀਜ਼ਨ ਤੋਂ ਚਾਲੂ ਹੋ ਜਾਵੇਗਾ। ਕ੍ਰਿਕਟ ਪ੍ਰੇਮੀਆਂ ਨੂੰ ਜਲਦੀ ਹੀ ਇੱਥੇ ਚੌਕੇ-ਛੱਕੇ ਦੇਖਣ ਨੂੰ ਮਿਲਣਗੇ।

ਪੀਸੀਏ ਵਿੱਚ ਲਗਭਗ 24 ਹਜ਼ਾਰ ਦਰਸ਼ਕਾਂ ਦੇ ਬੈਠਣ ਦਾ ਪ੍ਰਬੰਧ ਹੈ। ਮੁੱਲਾਂਪੁਰ ਸਟੇਡੀਅਮ ‘ਚ ਚੌਕੇ-ਛੱਕੇ ਦੇਖਣ ਲਈ ਕ੍ਰਿਕਟ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਅਗਲੇ ਸਾਲ ਯਾਨੀ 2024 ਵਿੱਚ ਇੱਥੇ ਆਈਪੀਐਲ ਮੈਚ ਖੇਡੇ ਜਾਣਗੇ।

Check Also

ਤੇਲੰਗਾਨਾ ਕੈਮੀਕਲ ਫੈਕਟਰੀ ’ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋਈ

  ਤਿਲੰਗਾਨਾ ਦੇ ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਲਈ 1-1 ਕਰੋੜ ਰੁਪਏ ਮੁਆਵਜ਼ੇ ਦਾ …