Breaking News
Home / ਕੈਨੇਡਾ / Front / ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ

ਸੁਨੀਲ ਜਾਖੜ ਨੇ ਝਾਕੀ ਰੱਦ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ

ਚੰਡੀਗੜ੍ਹ/ਬਿਊਰੋ ਨਿਊਜ਼ :

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ’ਚ ਵੀਰਵਾਰ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਦੇ ਮਾਮਲੇ ’ਤੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਝਾਕੀ ਰੱਦ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ ਅਤੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ  ’ਤੇ ਝਾਕੀ ਰੱਦ ਕਰਨ ਵਾਲੇ ਮਾਮਲੇ ’ਤੇ ਸਿਆਸਤ ਕਰਨ ਦਾ ਆਰੋਪ ਵੀ ਲਗਾਇਆ। ਸੁਨੀਲ ਜਾਖੜ ਨੇੇ ਕਿਹਾ ਕਿ ਕੇਂਦਰ ਸਰਕਾਰ ਨੇ ਝਾਕੀ ਦਾ ਥੀਮ ਬਦਲਣ ਲਈ ਕਿਹਾ ਸੀ ਜੋ ਮਾਨ ਸਰਕਾਰ ਵੱਲੋਂ ਨਹੀਂ ਬਦਲੀ ਗਈ, ਜਿਸ ਦੇ ਚਲਦਿਆਂ ਕੇਂਦਰ ਸਰਕਾਰ ਨੇ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ। ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਝਾਕੀ ਦੇ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਵੀ ਲਗਾਈ ਗਈ ਸੀ। ਧਿਆਨ ਰਹੇ ਕਿ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ ਦੀਆਂ ਤਜਵੀਜ਼ਸ਼ੁਦਾ ਤਿੰਨੇ ਝਾਕੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਸ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਤਿੱਖੀ ਆਲੋਚਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ’ਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸੂਬੇ ਦੀ ਝਾਕੀ ਗਣਤੰਤਰ ਦਿਵਸ ਦੀ ਪਰੇਡ ਮੌਕੇ ਨਹੀਂ ਦਿਖਾਈ ਜਾ ਰਹੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਆਰੋਪ ਵੀ ਲਗਾਇਆ ਸੀ।

Check Also

ਪੰਚਾਇਤੀ ਚੋਣਾਂ ਨੂੰ ਲੈ ਕੇ ‘ਆਪ’ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਸਰਪੰਚੀ ਅਹੁਦੇ ਲਈ ਬੋਲੀ ਲਗਾਉਣ ਵਾਲਿਆਂ ਖਿਲਾਫ ਹਰਪਾਲ ਸਿੰਘ ਚੀਮਾ ਨੇ ਕਾਰਵਾਈ ਦੀ ਕੀਤੀ ਮੰਗ …