22 C
Toronto
Saturday, August 22, 2026
spot_img
Homeਜੀ.ਟੀ.ਏ. ਨਿਊਜ਼ਪੰਜਾਬ ਦੇ 24 ਸਾਲਾ ਨੌਜਵਾਨ ਦੀ ਬਰੈਂਪਟਨ 'ਚ ਦਿਮਾਗ ਦੀ ਨਸ ਫਟਣ...

ਪੰਜਾਬ ਦੇ 24 ਸਾਲਾ ਨੌਜਵਾਨ ਦੀ ਬਰੈਂਪਟਨ ‘ਚ ਦਿਮਾਗ ਦੀ ਨਸ ਫਟਣ ਕਾਰਨ ਹੋਈ ਮੌਤ

ਪੰਜਾਬ ਦੇ 24 ਸਾਲਾ ਨੌਜਵਾਨ ਦੀ ਬਰੈਂਪਟਨ ‘ਚ ਦਿਮਾਗ ਦੀ ਨਸ ਫਟਣ ਕਾਰਨ ਹੋਈ ਮੌਤਬਰੈਂਪਟਨ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਸਹਿਰ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਜੋ 2019 ਵਿਚ ਸਟੱਡੀ ਵੀਜ਼ੇ ‘ਤੇ ਕੈਨੇਡਾ ਆਇਆ ਸੀ। ਮ੍ਰਿਤਕ ਭਾਰਤ ਆਉਣ ਲਈ ਆਪਣਾ ਸਮਾਨ ਪੈਕ ਕਰ ਰਿਹਾ ਸੀ। ਇਸ ਦੌਰਾਨ ਦਿਮਾਗ ਦੀ ਨਾੜੀ ਫਟ ਗਈ ਅਤੇ ਕੰਨਾਂ ਵਿਚੋਂ ਖੂਨ ਵਹਿਣ ਲੱਗਾ। ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਅਮਨਪਾਲ ਸਿੰਘ (ਗੋਪੀ) ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਸਟੱਡੀ ਵੀਜੇ ‘ਤੇ ਪੜ੍ਹਨ ਗਿਆ ਸੀ। ਕੁਝ ਮਹੀਨੇ ਪਹਿਲਾਂ ਸਤੰਬਰ 2023 ਵਿੱਚ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਸਰਾਲਾ ਆਇਆ ਸੀ। ਇਹ ਖਬਰ ਮਿਲਦੇ ਹੀ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਲੋਕ ਵੱਡੀ ਗਿਣਤੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।

RELATED ARTICLES
POPULAR POSTS