Breaking News
Home / ਪੰਜਾਬ / ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ

ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ’ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।
ਜੀ.ਕੇ. ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਵਿਚ ਸੱਦੀ ਬੈਠਕ ਦੌਰਾਨ ਹੋਈ। ਮਨਜੀਤ ਸਿੰਘ ਜੀ.ਕੇ. ਨੇ ਸਿੱਖ ਪੰਥ ਨੂੰ ਇਕਜੁਟ ਕਰਨ ਦੇ ਮੁੱਦੇ ‘ਤੇ ਇਕ ਵਾਰ ਫਿਰ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਆਪਣੀ ‘ਜਾਗੋ’ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਕਰਨ ਦਾ ਵੀ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਮਨਜੀਤ ਸਿੰਘ ਜੀ.ਕੇ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ ਘਿਰੇ ਹੋਣ ਦੇ ਚੱਲਦਿਆਂ ਅਕਾਲੀ ਦਲ ਨੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਸੀ, ਜਿਸ ਮਗਰੋਂ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਮਨਜੀਤ ਸਿੰਘ ਜੀ.ਕੇ. ਵਲੋਂ ਆਪਣੀ ਵੱਖਰੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਦਾ ਨਾਂ ‘ਜਾਗੋ’ ਰੱਖਿਆ ਸੀ ਅਤੇ ਹੁਣ ‘ਜਾਗੋ’ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਕਰ ਦਿੱਤਾ ਗਿਆ ਹੈ।

 

 

Check Also

ਮਨਪ੍ਰੀਤ ਸਿੰਘ ਬਾਦਲ ਅਤੇ ਰਾਜਾ ਵੜਿੰਗ ’ਤੇ ਇਲੈਕਸ਼ਨ ਕਮਿਸ਼ਨ ਦਾ ਐਕਸ਼ਨ

ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਵਿਚ …