Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮਸਲੇ ‘ਤੇ ਪ੍ਰਦਰਸ਼ਨ ਦੀ ਰੂਪ-ਰੇਖਾ ਉਲੀਕੀ

ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮਸਲੇ ‘ਤੇ ਪ੍ਰਦਰਸ਼ਨ ਦੀ ਰੂਪ-ਰੇਖਾ ਉਲੀਕੀ

18 ਜਨਵਰੀ ਨੂੰ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮੁੱਦੇ ‘ਤੇ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਚੰਡੀਗੜ੍ਹ ‘ਚ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਲ-ਨਾਲ ਦਰਿਆਈ ਪਾਣੀ ਦੇ ਵਿਵਾਦ, ਵਾਤਾਵਰਨ ਪ੍ਰਦੂਸ਼ਣ ਅਤੇ ਜਮਹੂਰੀਅਤ ‘ਤੇ ਹੋ ਰਹੇ ਹਮਲਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸਦੇ ਨਾਲ ਹੀ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਲਾਏ ਜਾਣ ਵਾਲੇ ਮੋਰਚੇ ਦੀ ਰੂਪ-ਰੇਖਾ ਤਿਆਰ ਕੀਤੀ ਗਈ।
ਚੰਡੀਗੜ੍ਹ ਪ੍ਰਸ਼ਾਸਨ ਨੂੰ ਮੋਰਚੇ ਲਈ ਥਾਂ ਅਲਾਟ ਕਰਨ ਦੀ ਅਪੀਲ : ਕਿਸਾਨ ਆਗੂਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਮੋਰਚੇ ਲਈ ਚੰਡੀਗੜ੍ਹ ਵਿੱਚ ਢੁਕਵੀਂ ਥਾਂ ਅਲਾਟ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਨਾਲ 13 ਦਸੰਬਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਉਸ ਸਮੇਂ ਪ੍ਰਸ਼ਾਸਨ ਨੇ ਇਸ ਮਾਮਲੇ ‘ਤੇ ਵਿਚਾਰ ਕਰਨ ਲਈ ਜਥੇਬੰਦੀਆਂ ਨਾਲ ਅਗਲੀ ਮੀਟਿੰਗ ਸੱਦਣ ਵਾਸਤੇ ਸਮਾਂ ਮੰਗਿਆ ਸੀ ਪਰ ਹਾਲੇ ਤੱਕ ਨਾ ਤਾਂ ਪ੍ਰਸ਼ਾਸਨ ਨੇ ਕੋਈ ਜਾਣਕਾਰੀ ਦਿੱਤੀ ਹੈ ਤੇ ਨਾ ਹੀ ਕੋਈ ਜਗ੍ਹਾ ਅਲਾਟ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਯੂਟੀ ਪ੍ਰਸ਼ਾਸਨ ਨੇ ਖੁਦ ਥਾਂ ਅਲਾਟ ਨਾ ਕੀਤੀ ਤਾਂ ਕਿਸਾਨਾਂ ਵੱਲੋਂ 6 ਜਨਵਰੀ ਨੂੰ ਮੀਟਿੰਗ ਕਰਕੇ ਖੁਦ ਹੀ ਚੰਡੀਗੜ੍ਹ ਵਿੱਚ ਮੋਰਚੇ ਵਾਲੀ ਥਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …