ਕਾਂਗਰਸ ਵਿੱਚ ਰਹਿ ਕੇ ਹੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣ ਦਾ ਐਲਾਨ ਕੀਤਾ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੂਬੇ ਦੀ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਦਾਅਵੇ ਕਰਨ ਵਾਲੇ ਖ਼ੁਦ ਸ਼ਰਾਬ ਘੁਟਾਲੇ ਵਿੱਚ ਉਲਝ ਗਏ ਹਨ। ਨਵਜੋਤ ਸਿੰਘ ਸਿੱਧੂ ਪਟਿਆਲਾ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੇ ਨਾਲ ਹੀ ਸਿੱਧੂ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੂੰ ਆਪਣਾ ਛੋਟਾ ਭਰਾ ਦੱਸਿਆ। ਜ਼ਿਕਰਯੋਗ ਹੈ ਕਿ ਜ਼ੀਰਾ ਨੇ ਕੁਝ ਦਿਨ ਪਹਿਲਾਂ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਸੀ। ਕਾਂਗਰਸ ਪਾਰਟੀ ਦੇ ਅੰਦਰ ਹੀ ਵਿਰੋਧ ਹੋਣ ਬਾਰੇ ਪੁੱਛਣ ‘ਤੇ ਨਵਜੋਤ ਸਿੱਧੂ ਨੇ ਕਿਹਾ ਕਿ ਵਿਰੋਧ ਵਿੱਚੋਂ ਹੀ ਵਿਕਾਸ ਹੁੰਦਾ ਹੈ। ਉਹ ਕਦੇ ਕਿਸੇ ਵਰਕਰ ਦੀ ਗੱਲ ਨਹੀਂ ਕਰਦੇ ਕਿਉਂਕਿ ਉਨ੍ਹਾਂ ਦੀ ਲੜਾਈ ਨਿੱਜੀ ਨਹੀਂ ਹੈ। \ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵਿੱਚ ਰਹਿ ਕੇ ਹੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਵਿੱਚ ਲੋਕ ਰਾਜ ਸਥਾਪਤ ਕਰਨ ਦੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੀ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਜਾਬ ਵਿੱਚ ਲੋਕ ਰਾਜ ਲਿਆਉਣਾ ਅਤੇ ਮਾਫ਼ੀਆ ਦਾ ਮੁਕੰਮਲ ਖ਼ਾਤਮਾ ਕਰਨਾ ਹੈ।
ਇਸ ਵੇਲੇ ਪੰਜਾਬ ਕਰਜ਼ਈ ਹੋ ਗਿਆ ਹੈ ਅਤੇ ਮੁੱਖ ਮੰਤਰੀ ਹੈਲੀਕਾਪਟਰ ‘ਤੇ ਸੈਰ ਕਰ ਰਹੇ ਹਨ। ‘ਆਪ’ ਆਗੂਆਂ ‘ਤੇ ਨਿਸ਼ਾਨਾ ਸੇਧਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਦੇ ‘ਆਪ’ ਆਗੂ ਸੂਬੇ ਨੂੰ ਬਚਾਉਣ ਲਈ ਨਹੀਂ ਸਗੋਂ ਹੋਰ ਹੇਠਾਂ ਸੁੱਟਣ ਦਾ ਕੰਮ ਕਰ ਰਹੇ ਹਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …