ਹਰੀਸ਼ ਚੌਧਰੀ ਨੂੰ ਅਹੁਦੇ ਹਟਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਕਈ ਸੂਬਾ ਇੰਚਾਰਜਾਂ ਨੂੰ ਬਦਲ ਦਿੱਤਾ ਹੈ। ਪਾਰਟੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਦਿੱਲੀ ਦੇ ਸੀਨੀਅਰ ਕਾਂਗਰਸੀ ਆਗੂ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਹੁਕਮ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੇਵੇਂਦਰ ਯਾਦਵ ਦਿੱਲੀ ਦੇ ਸੀਨੀਅਰ ਕਾਂਗਰਸੀ ਨੇਤਾ ਹਨ, ਜੋ ਕਿ ਪਹਿਲਾਂ ਉਤਰਾਖੰਡ ਦੇ ਇੰਜਾਰਜ ਵਜੋਂ ਜ਼ਿੰਮੇਵਾਰੀ ਨਿਭਾਅ ਰਹੇ ਸਨ। ਕਾਂਗਰਸ ਪਾਰਟੀ ਨੇ ਇਹ ਫੇਰਬਦਲ ਅਜਿਹੇ ਸਮੇਂ ਕੀਤਾ ਹੈ ਜਦੋਂ ਦੇਸ਼ ਵਿੱਚ ਭਾਜਪਾ ਨੂੰ ਰੋਕਣ ਲਈ ਵਿਰੋਧੀ ਪਾਰਟੀਆਂ ਵੱਲੋਂ ‘ਇੰਡੀਆ’ ਗਠਜੋੜ ਤਹਿਤ ਮਿਲ ਕੇ ਚੱਲਣ ਲਈ ਕਦਮ ਚੁੱਕੇ ਜਾ ਰਹੇ ਹਨ। ਉੱਧਰ ‘ਇੰਡੀਆ’ ਗਠਜੋੜ ਸਬੰਧੀ ਪੰਜਾਬ ਕਾਂਗਰਸ ਦੇ ਕਈ ਆਗੂ ‘ਆਪ’ ਨਾਲ ਮਿਲ ਕੇ ਚੋਣਾਂ ਲੜਨ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਕੁਝ ਪੰਜਾਬ ‘ਚ ਕਾਂਗਰਸੀ ਆਗੂਆਂ ਵਿਚਕਾਰ ਅੰਦਰੂਨੀ ਮੱਤਭੇਦ ਵੀ ਚੱਲ ਰਹੇ ਹਨ। ਕਾਂਗਰਸ ਹਾਈਕਮਾਨ ਵੱਲੋਂ ਨਵੇਂ ਸੂਬਾ ਇੰਚਾਰਜ ਨਾਲ ਸਾਰੇ ਮਤਭੇਦ ਦੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …