Breaking News
Home / ਦੁਨੀਆ / ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ 25 ਦਸੰਬਰ ਨੂੰ ਹੋਣ ਵਾਲੇ ਸ਼ਹੀਦੀ ਸਮਾਗ਼ਮ ‘ਚ ਸਿੰਘ ਸਾਹਿਬ ਜਸਵਿੰਦਰ ਸਿੰਘ ਪਹੁੰਚਣਗੇ

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ 25 ਦਸੰਬਰ ਨੂੰ ਹੋਣ ਵਾਲੇ ਸ਼ਹੀਦੀ ਸਮਾਗ਼ਮ ‘ਚ ਸਿੰਘ ਸਾਹਿਬ ਜਸਵਿੰਦਰ ਸਿੰਘ ਪਹੁੰਚਣਗੇ

logo-2-1-300x105-3-300x105ਟੋਰਾਂਟੋ/ਡਾ.ਝੰਡ : ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਨੌਵੇਂ ਗੁਰੂ ਤੇਗ਼ ਬਹਾਦਰ ਜੀ ਦੇ ਸਥਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ 8 ਸਾਲ ਕਥਾ ਕਰਨ ਦੀ ਸੇਵਾ ਨਿਭਾਈ ਅਤੇ ਫਿਰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ 12 ਸਾਲ ਕਥਾਵਾਚਕ ਅਤੇ ਹੈੱਡ ਗ੍ਰੰਥੀ ਵਜੋਂ ਸੇਵਾ ਕਰਦੇ ਰਹੇ ਹਨ। ਉਨ੍ਹਾਂ ਦੀ ਕਥਾ ਸੁਣਨ ਲਈ ਫ਼ਤਿਹਗੜ੍ਹ ਸਾਹਿਬ ਇਲਾਕੇ ਦੀਆਂ ਸੰਗਤਾਂ ਬੜੀ ਦੂਰ ਦੂਰ ਤੋਂ ਚੱਲ ਕੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਹੁੰਚਦੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਲੱਗਭੱਗ 15 ਸਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਈ ਅਤੇ ਨਾਲ ਹੀ ਮੰਜੀ ਸਾਹਿਬ ਹਾਲ ਵਿਖੇ ਕਥਾ ਵੀ ਕਰਦੇ ਰਹੇ। ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਯਾਦਗਾਰੀ ਕਮੇਟੀ ਅਤੇ ਸਮੂਹ ਸੰਗਤ ਵੱਲੋਂ ਹਰ ਸਾਲ ਵਾਂਗ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਸਮਾਗ਼ਮ 25 ਦਸੰਬਰ ਦਿਨ ਐਤਵਾਰ ਨੂੰ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਵਿਖੇ ਹਾਲ ਨੰਬਰ 3 ਅਤੇ 4 ਵਿੱਚ ਮਨਾਇਆ ਜਾ ਰਿਹਾ ਹੈ ਅਤੇ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ ਇਸ ਵਿੱਚ ਆਪਣੀ ਸ਼ਮੂਲੀਅਤ ਕਰਦਿਆਂ ਹੋਇਆਂ  ਸਾਹਿਬਜ਼ਾਦਿਆ ਅਤੇ ਮਾਤਾ ਗੁਜਰ ਕੋਰ ਜੀ ਦੇ ਜੀਵਨ ਇਤਿਹਾਸ ਬਾਰੇ ਕਥਾ ਕਰਨਗੇ। ਸਮੂਹ ਸੰਗਤ ਨੂੰ ਬੇਨਤੀ ਹੈ ਕਿ ਆਪ ਪਰਿਵਾਰਾਂ ਸਮੇਤ ਇਸ ਸਮਾਗ਼ਮ ਵਿੱਚ ਪਹੁੰਚ ਕੇ ਗਿਆਨੀ ਜੀ ਹੁਰਾਂ ਤੋਂ ਸਿੱਖ ਇਤਿਹਾਸ ਦੀ ਕਥਾ ਅਤੇ ਉਨ੍ਹਾਂ ਦੇ ਵਿਚਾਰ ਸਰਵਣ ਕਰੋ ਜੀ।  ਇਸ ਸਮਾਗ਼ਮ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ ਨੰਬਰ 647-833-2748 ਜਾਂ 905-670-3311 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …