16.2 C
Toronto
Saturday, October 4, 2025
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਸਾਰੇ ਰਾਜਾਂ 'ਚ ਬਣਾਏਗਾ ਜਥੇਬੰਦਕ ਢਾਂਚਾ

ਸ਼੍ਰੋਮਣੀ ਅਕਾਲੀ ਦਲ ਸਾਰੇ ਰਾਜਾਂ ‘ਚ ਬਣਾਏਗਾ ਜਥੇਬੰਦਕ ਢਾਂਚਾ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਸਾਰੇ ਰਾਜਾਂ ‘ਚ ਇਕਾਈਆਂ ਬਣਾ ਕੇ ਆਪਣਾ ਜਥੇਬੰਦਕ ਢਾਂਚਾ ਬਣਾਏਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੀ 30 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਇਕ ਕਮੇਟੀ ਵੱਲੋਂ ਸ੍ਰੀ ਪਟਨਾ ਸਾਹਿਬ ਦਾ ਦੌਰਾ ਕੀਤਾ ਜਾਵੇਗਾ। ਇਸ ਕਮੇਟੀ ਵੱਲੋਂ ਉਥੋਂ ਦੀਆਂ ਸਿੱਖ ਸੰਗਤ ਨਾਲ ਮੀਟਿੰਗਾਂ ਕਰਕੇ ਇਕਾਈ ਸਥਾਪਤ ਕਰਨ ਵਾਸਤੇ ਲੋੜੀਂਦੇ ਸਾਰੇ ਪ੍ਰਬੰਧ ਵੀ ਕੀਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਇਸ ਕਮੇਟੀ ਵੱਲੋਂ ਹੋਰਨਾਂ ਰਾਜਾਂ ਦਾ ਵੀ ਦੌਰਾ ਕੀਤਾ ਜਾਵੇਗਾ ਅਤੇ ਹੋਰਨਾਂ ਰਾਜਾਂ ‘ਚ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਗਠਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਸਿੱਖ ਕੌਮ ‘ਚ ਪੰਥਕ ਏਕਤਾ ਕਰਵਾਉਣ ਦੇ ਮਕਸਦ ਨਾਲ ਇਹ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠਾਂ ਇਕਜੁੱਟ ਹੋਣਾ ਜ਼ਰੂਰੀ ਹੈ।

 

RELATED ARTICLES
POPULAR POSTS