Breaking News
Home / ਕੈਨੇਡਾ / Front / ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ

ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ

ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ

ਇਜਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੌਰਾਨ ਲਿਆ ਫੈਸਲਾ

ਇਸਲਾਮਾਬਾਦ/ਬਿਊਰੋ ਨਿਊਜ਼

ਪਾਕਿਸਤਾਨ ਵਿਚ ਨਵੇਂ ਸਾਲ 2024 ਦੇ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਜਸ਼ਨ ਮਨਾਉਣ ’ਤੇ ਸਰਕਾਰ ’ਤੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਇਜਰਾਈਲ ਅਤੇ ਹਮਾਸ ਦੇ ਵਿਚਾਲੇ ਜਾਰੀ ਜੰਗ ਦੌਰਾਨ ਫਲਸਤੀਨੀਆ ਦੇ ਮਾਰੇ ਜਾਣ ਦੀ ਵਜ੍ਹਾ ਕਰਕੇ ਲਿਆ ਗਿਆ ਹੈ। ਪਾਕਿਸਤਾਨ ਦੇ ਕੇਅਰਟੇਕਰ ਪ੍ਰਧਾਨ ਮੰਤਰੀ ਅਨਵਾਰ-ਉਲ-ਹੱਕ ਕਾਕੜ ਨੇ ਦੇਸ਼ ਦੇ ਨਾਮ ਸੰਦੇਸ਼ ਵਿਚ ਇਸ ਸਬੰਧੀ ਐਲਾਨ ਕੀਤਾ। ਕਾਕੜ ਨੇ ਕਿਹਾ ਕਿ ਫਲਸਤੀਨੀਆਂ ਦੇ ਦੁੱਖ ਅਤੇ ਤਕਲੀਫ ਵਿਚ ਅਸੀਂ ਉਨ੍ਹਾਂ ਦੇ ਨਾਲ ਹਾਂ। ਇਸਦੇ ਚੱਲਦਿਆਂ ਪਾਕਿਸਤਾਨ ਵਿਚ ਨਵੇਂ ਸਾਲ 2024 ਸਬੰਧੀ ਕੋਈ ਵੀ ਜਸ਼ਨ ਨਹੀਂ ਮਨਾਏਗਾ। ਉਨ੍ਹਾਂ ਦੱਸਿਆ ਕਿ ਇਸ ਜੰਗ ਦੌਰਾਨ ਗਾਜ਼ਾ ਵਿਚ 21 ਹਜ਼ਾਰ ਤੋਂ ਜ਼ਿਆਦਾ ਫਲਸਤੀਨੀਆਂ ਦੀ ਜਾਨ ਗਈ ਹੈ ਅਤੇ ਇਨ੍ਹਾਂ ਵਿਚ 9 ਹਜ਼ਾਰ ਤੋਂ ਜ਼ਿਆਦਾ ਬੱਚੇ ਸ਼ਾਮਲ ਹਨ। ਕਾਕੜ ਨੇ ਟੀ.ਵੀ. ’ਤੇ ਸੰਦੇਸ਼ ਦਿੰਦਿਆਂ ਕਿਹਾ ਕਿ ਫਲਸਤੀਨ ਨੂੰ ਪਾਕਿਸਤਾਨ ਵਲੋਂ ਦੋ ਵਾਰ ਮੱਦਦ ਭੇਜੀ ਜਾ ਚੁੱਕੀ ਹੈ ਅਤੇ ਮੱਦਦ ਦੀ ਤੀਜੀ ਖੇਪ ਵੀ ਅਸੀਂ ਭੇਜਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀ ਫਲਸਤੀਨੀਆ ਦੇ ਦੁੱਖ ਵਿਚ ਸ਼ਾਮਲ ਹਾਂ। ਧਿਆਨ ਰਹੇ ਕਿ ਲੰਘੀ 7 ਅਕਤੂਬਰ ਨੂੰ ਇਜਰਾਈਲ ਨੇ ਗਾਜ਼ਾ ’ਤੇ ਹਮਲਾ ਬੋਲ ਦਿੱਤਾ ਸੀ।

Check Also

ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …