-11 C
Toronto
Wednesday, January 21, 2026
spot_img
HomeਕੈਨੇਡਾFrontਸੁਖਬੀਰ ਬਾਦਲ ਦੇ ਬਿਆਨ ਤੋਂ ਭੜਕੇ ਪੰਜਾਬ ਦੇ ਸ਼ਾਹੀ ਇਮਾਮ

ਸੁਖਬੀਰ ਬਾਦਲ ਦੇ ਬਿਆਨ ਤੋਂ ਭੜਕੇ ਪੰਜਾਬ ਦੇ ਸ਼ਾਹੀ ਇਮਾਮ

ਸੁਖਬੀਰ ਬਾਦਲ ਦੇ ਬਿਆਨ ਤੋਂ ਭੜਕੇ ਪੰਜਾਬ ਦੇ ਸ਼ਾਹੀ ਇਮਾਮ

ਉਸਮਾਨ ਨੇ ਕਿਹਾ : ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਇਕ ਵੀ ਸੀਟ ਨਹੀਂ ਮਿਲੇਗੀ

ਲੁਧਿਆਣਾ/ਬਿਊਰੋ ਨਿਊਜ਼

ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁੱਸਾ ਕੱਢਿਆ ਹੈ। ਇਮਾਮ ਨੇ ਸੁਖਬੀਰ ਬਾਦਲ ਦੇ ਬਿਆਨ ਦੀ ਸਖਤ ਨਿੰਦਾ ਕੀਤੀ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਦੇਸ਼ ਵਿਚ ਮੁਸਲਿਮ ਆਬਾਦੀ 18 ਪ੍ਰਤੀਸ਼ਤ ਹੈ, ਪਰ ਉਹ ਵੀ ਇਕਜੁੱਟ ਨਹੀਂ ਹੈ। ਇਮਾਮ ਨੇ ਸੁਖਬੀਰ ਬਾਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਬਚਕਾਨਾ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ। ਇਮਾਮ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਆਪਣੇ ਆਪ ’ਤੇ ਨਜ਼ਰ ਮਾਰਨੀ ਚਾਹੀਦੀ ਹੈ ਕਿ ਪੰਜਾਬ ਵਿਚ ਉਨ੍ਹਾਂ ਦੇ ਰਾਜ ਸਮੇਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਉਸ ਸਮੇਂ ਸਿੱਖ ਸੰਗਤ ਨੂੰ ਇਨਸਾਫ ਨਹੀਂ ਦੁਆ ਸਕੇ ਅਤੇ ਉਹ ਕਿਸ ਤਰ੍ਹਾਂ ਆਪਣੇ ਆਪ ਨੂੰ ਅਕਾਲੀ ਦਲ ਦਾ ਸੁਪਰੀਮ ਆਗੂ ਸਮਝ ਰਹੇ ਹਨ। ਉਸਮਾਨ ਲੁਧਿਆਣਵੀ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਪੰਜਾਬ ਵਿਚ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕੇ ਹਨ। ਇਮਾਮ ਨੇ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਅਗਾਮੀ ਲੋਕ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਇਕ ਵੀ ਸੀਟ ਨਹੀਂ ਮਿਲੇਗੀ। ਉਸਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਅਜਿਹੇ ਬਿਆਨਾਂ ਨਾਲ ਮੁਸਲਿਮ ਭਾਈਚਾਰੇ ’ਤੇ ਕੋਈ ਫਰਕ ਨਹੀਂ ਪਵੇਗਾ ਅਤੇ ਉਨ੍ਹਾਂ ਨੂੰ ਆਪਣੇ ਸਲਾਹਕਾਰ ਵੀ ਬਦਲ ਲੈਣੇ ਚਾਹੀਦੇ ਹਨ।

RELATED ARTICLES
POPULAR POSTS