ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ? December 29, 2023 ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ? ਨਵੇਂ ਸਾਲ ਦਾ ਤੋਹਫਾ ਦੇਣ ਦੀ ਤਿਆਰੀ ’ਚ ਨਰਿੰਦਰ ਮੋਦੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇਸ਼ ਦੇ ਲੋਕਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਹੋ ਸਕਦੀ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 8 ਤੋਂ 10 ਰੁਪਏ ਪ੍ਰਤੀ ਲੀਟਰ ਦੀ ਕਮੀ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਨਵਾਂ ਸਾਲ ਸ਼ੁਰੂ ਤੋਂ ਪਹਿਲਾਂ ਹੀ ਨਵੀਆਂ ਕੀਮਤਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੈਟਰੋਲੀਅਮ ਮੰਤਰਾਲੇ ਨੇ ਇਸ ਸਬੰਧੀ ਮਤਾ ਤਿਆਰ ਕਰ ਲਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਨਜ਼ੂਰੀ ਮਿਲਣੀ ਹੀ ਬਾਕੀ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਹੇਠਾਂ ਆਈਆਂ ਹਨ, ਇਸ ਲਈ ਦੇਸ਼ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲਣਾ ਚਾਹੀਦਾ ਹੈ। ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਵਾਲੀ ਖਬਰ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਅਗਾਮੀ ਲੋਕ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਣਾ ਸ਼ੁਰੂ ਹੋ ਗਿਆ ਹੈ। ਬਾਕੀ ਦੇਖਣਾ ਹੋਵੇਗਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਿੰਨੀ ਕਟੌਤੀ ਹੁੰਦੀ ਹੈ। 2023-12-29 Parvasi Chandigarh Share Facebook Twitter Google + Stumbleupon LinkedIn Pinterest