ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਡਰੱਗ ਮਾਮਲੇ ’ਚ ਪਟਿਆਲਾ ਵਿਖੇ ਐਸਆਈਟੀ ਸਾਹਮਣੇ ਪੇਸ਼ ਹੋਏ। ਉਹ ਅੱਜ ਤੀਜੀ ਵਾਰ ਪਟਿਆਲਾ ਐਸਆਈਟੀ ਸਾਹਮਣੇ ਪੇਸ਼ ਹੋਏ। ਇਥੇ ਐਸਆਈਟੀ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਸੀ ਪ੍ਰੰਤੂ ਉਨ੍ਹਾਂ ਪੇਸ਼ੀ ਤੋਂ ਛੋਟ ਮੰਗ ਲਈ ਸੀ। ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ 18 ਦਸੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਏ ਸਨ ਅਤੇ ਉਨ੍ਹਾਂ ਕੋਲੋਂ ਉਸ ਦਿਨ ਲਗਭਗ 7 ਘੰਟੇ ਪੁੱਛਗਿੱਛ ਕੀਤੀ ਗਈ ਸੀ। ਉਧਰ 31 ਦਸੰਬਰ ਨੂੰ ਰਿਟਾਇਰ ਹੋਣ ਵਾਲੇ ਐਸਆਈਟੀ ਮੁਖੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਇਸ ਕੇਸ ਨੂੰ ਫਾਈਨਲ ਕਰਨ ਦੀ ਕੋਸ਼ਿਸ਼ ’ਚ ਹਨ। ਅਜਿਹੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਨੂੰ ਗਿ੍ਰਫ਼ਤਾਰ ਵੀ ਕੀਤਾ ਜਾ ਸਕਦਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …