Breaking News
Home / ਕੈਨੇਡਾ / Front / ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਅਦਾਲਤ ਨੇ ਦੋ ਦਿਨਾਂ ਨਿਆਂਇਕ ਹਿਰਾਸਤ ’ਚ ਭੇਜਿਆ

ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਅਦਾਲਤ ਨੇ ਦੋ ਦਿਨਾਂ ਨਿਆਂਇਕ ਹਿਰਾਸਤ ’ਚ ਭੇਜਿਆ

ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜੋਗਿੰਦਰ ਪਾਲ ਕੀਤਾ ਗਿਆ ਸੀ ਗਿ੍ਰਫ਼ਤਾਰ


ਪਠਾਨਕੋਟ/ਬਿਊਰੋ ਨਿਊਜ਼  : ਨਜਾਇਜ਼ ਮਾਈਨਿੰਗ ਮਾਮਲੇ ’ਚ ਗਿ੍ਰਫ਼ਤਾਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਦੋ ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਜੋਗਿੰਦਰ ਪਾਲ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਕਾਰਨ ਉਸ ਨੂੰ ਜੱਜ ਦੀ ਰਿਹਾਇਸ਼ ’ਤੇ ਪੇਸ਼ ਕੀਤਾ ਗਿਆ ਜਿਸ ਨੇ ਜੋਗਿੰਦਰ ਪਾਲ ਨੂੰ ਦੋ ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਣ ਦੇ ਹੁਕਮ ਦਿੱਤੇ ਹਨ। ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਜੋਗਿੰਦਰ ਪਾਲ ਤੇ ਉਸ ਦੇ ਹੋਰ ਸਾਥੀਆਂ ਨੂੰ ਤਾਰਾਗੜ੍ਹ ਥਾਣੇ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਤਾਰਾਗੜ੍ਹ ਥਾਣਾ ਇੰਚਾਰਜ ਨਵਦੀਪ ਸ਼ਰਮਾ ਨੇ ਦੱਸਿਆ ਕਿ ਲੰਘੇ ਕੱਲ੍ਹ ਪੁਲਿਸ ਨੇ ਜੋਗਿੰਦਰ ਪਾਲ ਭੋਆ ਅਤੇ ਉਸ ਦੇ ਸਾਥੀ ਖਿਲਾਫ ਨਾਜਾਇਜ਼ ਮਾਈਨਿੰਗ ਤੇ ਮਾਈਨਿੰਗ ਅਧਿਕਾਰੀਆਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਮੌਕੇ ਤੋਂ ਇਕ ਟਿੱਪਰ ਤੇ ਇਕ ਪੋਕਲੇਨ ਮਸ਼ੀਨ ਵੀ ਬਰਾਮਦ ਕੀਤੀ ਸੀ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …