-6.4 C
Toronto
Monday, January 19, 2026
spot_img
HomeUncategorizedਝਾਕੀ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਤਲਖੀ...

ਝਾਕੀ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਤਲਖੀ ਵਧੀ

ਝਾਕੀ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਤਲਖੀ ਵਧੀ

ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਕੇਂਦਰ ਨੇ ਪੰਜਾਬ ਦੀ ਝਾਕੀ ਰੱਦ ਕਰਕੇ ਆਜ਼ਾਦੀ ਘੁਲਾਟੀਆਂ ਦਾ ਕੀਤਾ ਹੈ ਅਪਮਾਨ


ਚੰਡੀਗੜ੍ਹ/ਬਿਊਰੋ ਨਿਊਜ਼ : ਗਣਤੰਤਰ ਦਿਵਸ ਦੀ ਪਰੇਡ ਵਿਚੋਂ ਪੰਜਾਬ ਦੀ ਝਾਕੀ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਾਲੇ ਤਲਖੀ ਵਧ ਗਈ ਹੈ। ਕੇਂਦਰੀ ਰੱਖਿਆ ਮੰਤਰਾਲੇ ਨੇ ਅੱਜ ਸਪਸ਼ਟ ਕੀਤਾ ਕਿ ਕਲਾ, ਸਭਿਆਚਾਰ, ਪੇਂਟਿੰਗ, ਮੂਰਤੀ ਕਲਾ, ਸੰਗੀਤ, ਭਵਨ ਨਿਰਮਾਣ ਕਲਾ, ਕੋਰੀਓਗ੍ਰਾਫ਼ੀ ਆਦਿ ਖੇਤਰਾਂ ਨਾਲ ਸਬੰਧਤ ਉੱਘੀਆਂ ਹਸਤੀਆਂ ਦੀ ਸ਼ਮੂਲੀਅਤ ਵਾਲੀ ਮਾਹਿਰਾਂ ਦੀ ਕਮੇਟੀ ਨੇ ਪਹਿਲੇ ਤਿੰਨ ਗੇੜਾਂ ਤੱਕ ਪੰਜਾਬ ਵੱਲੋਂ ਭੇਜੀ ਝਾਕੀ ’ਤੇ ਵਿਚਾਰ ਕੀਤਾ ਸੀ। ਇਸ ਸਾਲ ਦੀ ਝਾਕੀ ਦੇ ਵਿਆਪਕ ਵਿਸ਼ਿਆਂ ਦੇ ਥੀਮ ਨਾਲ ਮੇਲ ਨਾ ਖਾਣ ਕਰਕੇ ਪੰਜਾਬ ਦੀ ਝਾਕੀ ਨੂੰ ਹੋਰ ਵਿਚਾਰ ਲਈ ਅੱਗੇ ਨਹੀਂ ਲਿਜਾਇਆ ਜਾ ਸਕਿਆ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਸੱਤਾ ਦੇ ਹੰਕਾਰ ’ਚ ਝੱਲੀ ਹੋਈ ਕੇਂਦਰ ਸਰਕਾਰ ਪੰਜਾਬੀਆਂ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪਾਈਆਂ ਮਹਾਨ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਸਰਕਾਰ ਨੇ ਕੇਂਦਰ ਇਕ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਣੇ ਹੋਰਨਾਂ ਰਾਜਾਂ ਦੀਆਂ ਜਿਹੜੀਆਂ ਝਾਕੀਆਂ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਹੋਣ ਤੋਂ ਰਹਿ ਗਈਆਂ ਹਨ, ਉਨ੍ਹਾਂ 23 ਤੋਂ 31 ਜਨਵਰੀ ਤੱਕ ਲਾਲ ਕਿਲ੍ਹੇ ਵਿੱਚ ਲੱਗਣ ਵਾਲੇ ‘ਭਾਰਤ ਪਰਵ’ ਵਿੱਚ ਸ਼ਾਮਲ ਕੀਤਾ ਜਾਵੇਗਾ। ਉਧਰ ਪੰਜਾਬ ਸਰਕਾਰ ਨੇ ਵੀ ‘ਭਾਰਤ ਪਰਵ’ ਲਈ ਝਾਕੀ ਭੇਜਣ ਤੋਂ ਨਾਂਹ ਕਰ ਦਿੱਤੀ ਹੈ। ਮਾਨ ਸਰਕਾਰ ਨੇ ਕਿਹਾ ਕਿ ਕੇਂਦਰ ਨੇ ਸੂਬੇ ਦੀ ਝਾਕੀ ਰੱਦ ਕਰਕੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਕੀਤਾ ਹੈ। ਮਾਨ ਨੇ ਐਕਸ ’ਤੇ ਇਕ ਟਵੀਟ ਵਿੱਚ ਕਿਹਾ, ‘‘ਅਸੀਂ ਸਾਡੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਊਧਮ ਸਿੰਘ, ਮਾਈ ਭਾਗੋ, ਕਰਤਾਰ ਸਿੰਘ ਸਰਾਭਾ, ਗ਼ਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਰੱਦ ਕੀਤੀਆਂ ਸ਼੍ਰੇਣੀਆਂ ਵਿੱਚ ਨਹੀਂ ਭੇਜਣਾ ਇਹ ਸਾਡੇ ਹੀਰੋ ਨੇ ਇਨ੍ਹਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ।

RELATED ARTICLES

POPULAR POSTS