Breaking News
Home / ਕੈਨੇਡਾ / Front / ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ

1 ਜਨਵਰੀ ਤੋਂ ਸਾਰੇ ਸਕੂਲ 10 ਵਜੇ ਖੁੱਲਣਗੇ, 3 ਵਜੇ ਹੋਵੇਗੀ ਛੁੱਟੀ

 

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਧਦੀ ਠੰਢ ਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 1 ਜਨਵਰੀ 2024 ਤੋਂ ਸਾਰੇ ਸਕੂਲ 10 ਵਜੇ ਲੱਗਿਆ ਕਰਨਗੇ, ਜਦਕਿ 3 ਵਜੇ ਛੁੱਟੀ ਹੋਇਆ ਕਰੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਖੁੱਲ੍ਹਣ ਦਾ ਇਹ ਸਮਾਂ 14 ਜਨਵਰੀ ਤੱਕ ਲਾਗੂ ਰਹੇਗਾ। ਧਿਆਨ ਰਹੇ ਕਿ ਪੰਜਾਬ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਸਨ। ਸਰਕਾਰੀ ਸਕੂਲ 1 ਜਨਵਰੀ ਤੋਂ ਖੁੱਲ੍ਹਣ ਜਾ ਰਹੇ ਹਨ ਅਤੇ ਪੰਜਾਬ ਵਿਚ ਠੰਢ ਅਤੇ ਧੁੰਦ ਪ੍ਰਕੋਪ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਸਾਰੇ ਸਕੂਲ ਸਵੇਰੇ 10 ਵਜੇ ਖੋਲ੍ਹੇ ਜਾਣਗੇ ਤਾਂ ਜੋ ਵਿਦਿਆਥੀਆਂ ਨੂੰ ਸਕੂਲਾਂ ਵਿਚ ਆਉਣ ਅਤੇ ਜਾਣ ਸਮੇਂ ਕੋਈ ਪ੍ਰੇਸ਼ਾਨੀ ਨਾ ਹੋਵੇ। ਉਧਰ ਅਧਿਆਪਕਾਂ ਅਤੇ ਮਾਪਿਆਂ ਨੇ ਸਿੱਖਿਆ ਵਿਭਾਗ ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਮੌਸਮ ਵਿਭਗ ਵੱਲੋਂ ਆਉਣ ਵਾਲੇ ਦਿਨਾਂ ਲਈ ਠੰਢ ਦਾ ਅਲਰਟ ਜਾਰੀ ਕੀਤਾ ਹੋਇਆ ਹੈ, ਉਥੇ ਹੀ ਬੱਚਿਆਂ ਦੀਆਂ ਛੁੱਟੀਆਂ ਵਧਾਉਣ ਦੀ ਬਜਾਏ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਹੀ ਬਦਲ ਦਿੱਤਾ ਹੈ।

Check Also

ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾਇਆ

ਦੋਵੇਂ ਗੋਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : …