Breaking News
Home / ਕੈਨੇਡਾ / Front / ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦਿਆ 

ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦਿਆ 

ਸੂਬੇ ’ਚ ਸਸਤੀ ਬਿਜਲੀ ਮਿਲਣ ਦੀ ਰਾਹ ਹੋਈ ਅਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਬਿਜਲੀ ਦੇ ਸੰਕਟ ਨੂੰ ਦੂਰ ਕਰਨ ਅਤੇ ਸਸਤੀਆਂ ਦਰਾਂ ’ਤੇ ਸੂਬਾ ਵਾਸੀਆਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਭਗਵੰਤ ਮਾਨ ਸਰਕਾਰ ਦੀ ਇਕ ਹੋਰ ਕੋਸ਼ਿਸ਼ ਨੂੰੂ ਸਫਲਤਾ ਮਿਲੀ ਹੈ। ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦ ਕੇ ਸੂਬੇ ਦੀ ਜਨਤਾ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ 540 ਮੈਗਾਵਾਟ ਦੇ ਗੋਇੰਦਵਾਲ ਸਾਹਿਬ ਦੇ ਥਰਮਲ ਪਲਾਂਟ ਨੂੰ 1080 ਕਰੋੜ ਰੁਪਏ ਵਿਚ ਖਰੀਦਿਆ ਹੈ। ਇਸ ਸਬੰਧੀ ਹੈਦਰਾਬਾਦ ਦੀ ਨੈਸ਼ਨਲ ਕੰਪਨੀ ਲਾਅ ਟਿ੍ਰਬਿਊਨਲ ਨੇ ਲੰਘੀ 22 ਦਸੰਬਰ ਨੂੰ ਮਨਜੂਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਪਾਵਰਕੌਮ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਸਰਕਾਰ ਨੇ ਕਰੀਬ 6 ਮਹੀਨੇ ਦੀ ਗੁਪਤ ਮੁਹਿੰਮ ਚਲਾ ਕੇ ਇਸ ਪ੍ਰਕਿਰਿਆ ਨੂੰ ਪੂਰਾ ਕੀਤਾ ਹੈ। ਦੱਸਿਆ ਗਿਆ ਹੈ ਕਿ 10 ਕੰਪਨੀਆਂ ਇਸ ਥਰਮਲ ਨੂੰ ਖਰੀਦਣ ਦੀ ਦੌੜ ਵਿਚ ਸਨ, ਪਰ ਪਾਵਰਕੌਮ ਨੂੰ ਇਸ ਵਿਚ ਸਫਲਤਾ ਮਿਲੀ ਹੈ। ਧਿਆਨ ਰਹੇ ਕਿ ਪੰਜਾਬ ਕੈਬਨਿਟ ਨੇ 10 ਜੂਨ 2023 ਨੂੰ ਗੋਇੰਦਵਾਲ ਸਾਹਿਬ ਦੇ ਥਰਮਲ ਪਲਾਂਟ ਨੂੰ ਖਰਦੀਣ ਲਈ ਹਰੀ ਝੰਡੀ ਦਿੱਤੀ ਸੀ।

Check Also

ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ

ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …