0.1 C
Toronto
Friday, March 13, 2026
spot_img
HomeਕੈਨੇਡਾFrontਵੀ.ਕੇ. ਸਿੰਘ ਬਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ...

ਵੀ.ਕੇ. ਸਿੰਘ ਬਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ ਸੈਕਟਰੀ

ਅਹੁਦਾ ਸੰਭਾਲਦੇ ਹੀ ਅਫਸਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਸਿੰਘ ਨੇ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪਿ੍ਰੰਸੀਪਲ ਸੈਕਟਰੀ ਦੇ ਰੂਪ ਵਿਚ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਰਹੇ। ਵੀ.ਕੇ. ਸਿੰਘ ਨੇ ਅਹੁਦਾ ਸੰਭਾਲਣ ਤੋਂ ਬਾਅਦ ਸੀਨੀਅਰ ਅਫਸਰਾਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਨੂੰ ਪੰਜਾਬ ਵਿਚ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਲੈ ਕੇ ਜਾਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵੀਕੇ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਦਿ੍ਰੜ੍ਹ ਪ੍ਰਤੀਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਧਿਆਨ ਦਿੱਤਾ ਜਾਵੇਗਾ। ਵੀਕੇ ਸਿੰਘ ਨੇ ਵਧਾਈ ਦੇਣ ਪਹੁੰਚੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣਾ ਕੰਮ ਮਿਹਨਤ ਅਤੇ ਲਗਨ ਨਾਲ ਕਰਨ, ਤਾਂ ਕਿ ਸੂਬੇ ਦੀ ਜਨਤਾ ਨੂੰ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ।
RELATED ARTICLES
POPULAR POSTS