ਬਰੈਂਪਟਨ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰਾਂ ਵਲੋਂ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ 25 ਦਸੰਬਰ ਨੂੰ ਪਾਏ ਜਾਣਗੇ।
ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਮੱਟੂ, ਮੱਲ ਸਿੰਘ ਬਾਸੀ ਅਤੇ ਪਰਮਜੀਤ ਸਿੰਘ ਸੈਣੀ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਜਨੀਕ ਮਾਤਾ, ਮਾਤਾ ਗੁਜ਼ਰ ਕੌਰ ਅਤੇ ਚਾਰੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ੍ਰੀ ਸਹਿਜ ਪਾਠ ਸਾਹਿਬ ਦੇ ਆਰੰਭ 15 ਦਸੰਬਰ 2016 ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ ਮਿਤੀ 25 ਦਸੰਬਰ 2016 ਦਿਨ ਐਤਵਾਰ ਨੂੰ ਸਵੇਰੇ 11.30 ਵਜੇ ਤੋਂ ਲੈ ਕੇ 12.30 ਵਜੇ ਤੱਕ 11796 ਸਿੱਖ ਹੈਰੀਟੇਜ਼ ਸੈਂਟਰ, ਏਅਰਪੋਰਟ ਰੋਡ ਬਰੈਂਪਟਨ ON, L6R 0C7 ਵਿਖੇ ਪਾਏ ਜਾਣਗੇ। ਇਸ ਉਪਰੰਤ ਵੈਰਾਗਮਈ ਕੀਰਤਨ ਅਤੇ ਢਾਡੀ ਜਥੇ ਵਾਰਾਂ ਗਾਉਣਗੇ। ਇਸ ਮੌਕੇ ‘ਤੇ ਸਮੂਹ ਵੀਰਾਂ, ਭੈਣਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪ ਸਭ ਪਰਿਵਾਰਾਂ ਸਮੇਤ ਇਸ ਸ਼ਹੀਦੀ ਸਮਾਗਮ ਵਿਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰੋ ਜੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …