Breaking News
Home / ਕੈਨੇਡਾ / Front / ਹਿੱਟ ਐਂਡ ਰਨ ਕਾਨੂੰਨ ਖਿਲਾਫ ਪ੍ਰਦਰਸ਼ਨ: ਪੰਜਾਬ ‘ਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਦਿਸਿਆ, ਕਈ ਪੰਪਾਂ ‘ਤੇ ਪੈਟਰੋਲ ਹੋਇਆ ਖਤਮ

ਹਿੱਟ ਐਂਡ ਰਨ ਕਾਨੂੰਨ ਖਿਲਾਫ ਪ੍ਰਦਰਸ਼ਨ: ਪੰਜਾਬ ‘ਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਦਿਸਿਆ, ਕਈ ਪੰਪਾਂ ‘ਤੇ ਪੈਟਰੋਲ ਹੋਇਆ ਖਤਮ

ਹਿੱਟ ਐਂਡ ਰਨ ਕਾਨੂੰਨ ਖਿਲਾਫ ਪ੍ਰਦਰਸ਼ਨ: ਪੰਜਾਬ ‘ਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਦਿਸਿਆ, ਕਈ ਪੰਪਾਂ ‘ਤੇ ਪੈਟਰੋਲ ਹੋਇਆ ਖਤਮ

ਚੰਡੀਗੜ੍ਹ / ਬਿਊਰੋ ਨੀਊਜ਼


ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੂਰੀ ਪੰਜਾਬ ਟਰੱਕ ਯੂਨੀਅਨ ਸੜਕਾਂ ‘ਤੇ ਉਤਰ ਆਈ ਹੈ। ਇਹ ਪ੍ਰਦਰਸ਼ਨ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਟਰੱਕ ਯੂਨੀਅਨ ਦੀ ਹੜਤਾਲ ਕਾਰਨ ਲੋਕਾਂ ਨੂੰ ਪਹਿਲੇ ਦਿਨ ਤੋਂ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਵਿੱਚ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਨਜ਼ਰ ਆਉਣ ਲੱਗਾ ਹੈ। ਕਈ ਜ਼ਿਲਿਆਂ ‘ਚ ਪੈਟਰੋਲ ਪੰਪਾਂ ‘ਤੇ ਪੈਟਰੋਲ ਖਤਮ ਹੋ ਰਿਹਾ ਹੈ। ਜੇਕਰ ਅੱਜ ਸ਼ਾਮ ਤੱਕ ਹੜਤਾਲ ਖਤਮ ਨਾ ਹੋਈ ਤਾਂ ਸੂਬੇ ਦੇ ਅੱਧੇ ਤੋਂ ਵੱਧ ਪੈਟਰੋਲ ਪੰਪ ਸੁੱਕ ਜਾਣਗੇ। ਪੈਟਰੋਲ ਪੰਪਾਂ ‘ਤੇ ਗਾਹਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ।

ਬਠਿੰਡਾ ‘ਚ ਵੀ ਹੜਤਾਲ ਕਾਰਨ ਪੈਟਰੋਲ ਪੰਪਾਂ ‘ਤੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਇੱਥੇ ਧਰਨਾਕਾਰੀ ਡਰਾਈਵਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਕਾਨੂੰਨ ਵਾਪਸ ਨਾ ਲਿਆ ਗਿਆ ਤਾਂ ਉਹ ਆਪਣੀ ਹੜਤਾਲ ਤਿੰਨ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਵਧਾ ਦੇਣਗੇ।

ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਮੰਗਲਵਾਰ ਸਵੇਰ ਤੋਂ ਹੀ ਸੁਨਾਮ ਵਿੱਚ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਸੀ। ਜੇਕਰ ਹੜਤਾਲ ਜਲਦੀ ਖਤਮ ਨਾ ਕੀਤੀ ਗਈ ਤਾਂ ਸੂਬੇ ਦੇ ਅੱਧੇ ਪੈਟਰੋਲ ਪੰਪ ਸੁੱਕ ਜਾਣਗੇ।ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਨੇ ਹੜਤਾਲ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਹੈ।

ਕਰਿਆਨਾ ਮਰਚੈਂਟ ਐਸੋਸੀਏਸ਼ਨ ਦੇ ਅਜੈ ਮਸਤਾਨੀ, ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਦੇ ਜ਼ਿਲ੍ਹਾ ਨੁਮਾਇੰਦੇ ਵਰਿੰਦਰ ਕੌਸ਼ਿਕ, ਕਿਸਾਨ ਆਗੂ ਦਰਬਾਰਾ ਸਿੰਘ, ਯੂਥ ਜੈਨ ਦੇ ਨੁਮਾਇੰਦੇ ਅਵਿਨਾਸ਼ ਜੈਨ ਆਦਿ ਨੇ ਕਿਹਾ ਕਿ ਜੇਕਰ ਹੜਤਾਲ ਲੰਮਾ ਸਮਾਂ ਜਾਰੀ ਰਹੀ ਤਾਂ ਰੋਜ਼ਮਰ੍ਹਾ ਦੀਆਂ ਵਸਤਾਂ ਦੀ ਵੀ ਘਾਟ ਹੋ ਜਾਵੇਗੀ | ਜਿਸ ਨਾਲ ਆਮ ਲੋਕਾਂ ਦੇ ਹਿੱਤ ਪ੍ਰਭਾਵਿਤ ਹੋਣਗੇ।

ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਾਂਸਲ ਨੇ ਦੱਸਿਆ ਕਿ ਤੇਲ ਟੈਂਕਰ ਚਾਲਕਾਂ ਦੀ ਹੜਤਾਲ ਕਾਰਨ ਪਹਿਲੇ ਦਿਨ ਹੀ ਪੈਟਰੋਲ ਪੰਪਾਂ ’ਤੇ ਅਸਰ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ਾਮ ਤੱਕ ਸੂਬੇ ਦੇ ਸਾਰੇ ਪੈਟਰੋਲ ਪੰਪ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋ ਸਕਦੇ ਹਨ।

ਆਲ ਪੰਜਾਬ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ਲੰਮੇ ਸਮੇਂ ਤੋਂ ਉਹ ਆਪਣੀਆਂ ਮੰਗਾਂ ਸਬੰਧੀ ਸਰਕਾਰ ਨਾਲ ਗੱਲ ਕਰਨ ਲਈ ਸੰਘਰਸ਼ ਕਰ ਰਹੇ ਹਨ ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਕਾਰਨ ਯੂਨੀਅਨ ਨੇ ਸੋਮਵਾਰ ਨੂੰ ਹਾਈਵੇਅ ਜਾਮ ਕਰ ਦਿੱਤਾ ਸੀ। ਯੂਨੀਅਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ‘ਤੇ ਲਿਜਾਇਆ ਜਾਵੇਗਾ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …