-5.2 C
Toronto
Saturday, March 28, 2026
spot_img
HomeਕੈਨੇਡਾFrontਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ, ਕੇਂਦਰੀ ਗ੍ਰਹਿ ਮੰਤਰਾਲੇ ਨੇ UAPA ਤਹਿਤ...

ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ, ਕੇਂਦਰੀ ਗ੍ਰਹਿ ਮੰਤਰਾਲੇ ਨੇ UAPA ਤਹਿਤ ਚੁੱਕਿਆ ਵੱਡਾ ਕਦਮ

ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ, ਕੇਂਦਰੀ ਗ੍ਰਹਿ ਮੰਤਰਾਲੇ ਨੇ UAPA ਤਹਿਤ ਚੁੱਕਿਆ ਵੱਡਾ ਕਦਮ

ਚੰਡੀਗੜ੍ਹ / ਬਿਊਰੋ ਨੀਊਜ਼

ਲਾਰੈਂਸ ਬਿਸ਼ਨੋਈ ਦੇ ਖਾਸਮਖਾਸ ਗੋਲਡੀ ਬਰਾੜ ਨੂੰ ਕੇਂਦਰ ਸਰਕਾਰ ਨੇ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ, ਜੋ ਕੈਨੇਡਾ ਵਿੱਚ ਰਹਿੰਦਾ ਹੈ, ਪੰਜਾਬ ਵਿੱਚ ਕਤਲ, ਫਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਭਾਰਤੀ ਏਜੰਸੀਆਂ ਮੂਸੇਵਾਲਾ ਕਤਲ ਕਾਂਡ ਸਮੇਤ ਕਈ ਵਾਰਦਾਤਾਂ ਵਿੱਚ ਗੋਲਡੀ ਬਰਾੜ ਦੀ ਭਾਲ ਕਰ ਰਹੀਆਂ ਹਨ।

ਗੈਂਗਸਟਰ ਗੋਲਡੀ ਬਰਾੜ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਲਖਬੀਰ ਸਿੰਘ ਲੰਡਾ ਨੂੰ ਵੀ ਅੱਤਵਾਦੀ ਐਲਾਨ ਚੁੱਕੀ ਹੈ। ਇਹ ਦੋਵੇਂ ਕੈਨੇਡਾ ਵਿੱਚ ਲੁਕੇ ਹੋਏ ਹਨ। ਉਹ ਪੰਜਾਬ ਵਿੱਚ ਜ਼ਬਰਦਸਤੀ ਅਤੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਵੀ ਸ਼ਾਮਲ ਹਨ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸ ਸਾਥੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉਤੇ ਜ਼ਿੰਮੇਵਾਰੀ ਲਈ ਸੀ ਬਰੈਂਪਟਨ ਵਿੱਚ ਲੁਕਿਆ ਗੋਲਡੀ ਬਰਾੜ ਵੀ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ), 1967 ਤਹਿਤ ਕਾਰਵਾਈ ਕੀਤੀ ਗਈ ਹੈ।

RELATED ARTICLES
POPULAR POSTS