Breaking News
Home / ਕੈਨੇਡਾ / Front / ਚੰਡੀਗੜ੍ਹ ਵਿਚ ਸ਼ਰਤਾਂ ਤਹਿਤ ਮਿਲਣ ਲੱਗਾ ਪੈਟਰੋਲ ਤੇ ਡੀਜ਼ਲ

ਚੰਡੀਗੜ੍ਹ ਵਿਚ ਸ਼ਰਤਾਂ ਤਹਿਤ ਮਿਲਣ ਲੱਗਾ ਪੈਟਰੋਲ ਤੇ ਡੀਜ਼ਲ

ਚੰਡੀਗੜ੍ਹ ਵਿਚ ਸ਼ਰਤਾਂ ਤਹਿਤ ਮਿਲਣ ਲੱਗਾ ਪੈਟਰੋਲ ਤੇ ਡੀਜ਼ਲ

ਦੋ ਪਹੀਆ ਵਾਹਨ ਨੂੰ 2 ਲੀਟਰ ਅਤੇ ਚਾਰ ਪਹੀਆ ਵਾਹਨ ਲਈ 5 ਲੀਟਰ ਪੈਟਰੋਲ

ਚੰਡੀਗੜ੍ਹ/ਬਿਊਰੋ ਨਿਊਜ਼

ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਵੱਡੀ ਕਿਲਤ ਪੈਦਾ ਹੋ ਗਈ ਹੈ। ਇਸਦੇ ਚੱਲਦਿਆਂ ਚੰਡੀਗੜ੍ਹ ਵਿਚ ਪੈਟਰੋਲ ਤੇ ਡੀਜ਼ਲ ਦੀ ਵਿਕਰੀ ’ਤੇ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ। ਇਨ੍ਹਾਂ ਸ਼ਰਤਾਂ ਤਹਿਤ ਚੰਡੀਗੜ੍ਹ ਵਿਚਲੇ ਪੈਟਰੋਲ ਪੰਪਾਂ ’ਤੇ ਦੋਪਹੀਆ ਵਾਹਨਾਂ ਨੂੰ 2 ਲੀਟਰ ਪੈਟਰੋਲ ਅਤੇ ਚਾਰ ਪਹੀਆ ਵਾਹਨਾਂ ਨੂੰ 5 ਲੀਟਰ ਪੈਟਰੋਲ ਦਿੱਤਾ ਜਾ ਰਿਹਾ ਹੈ। ਇਹ ਸ਼ਰਤਾਂ ਉਦੋਂ ਤੱਕ ਲਾਗੂ ਰਹਿਣਗੀਆਂ, ਜਦੋਂ ਤੱਕ ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਸਥਿਤੀ ਆਮ ਨਹੀਂ ਹੋ ਜਾਂਦੀ। ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੱਲਦਿਆਂ ਡੀਜ਼ਲ ਤੇ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਵਿੱਚ ਪੈਟਰੋਲ ਤੇ ਡੀਜ਼ਲ ਦਾ ਢੁਕਵਾਂ ਸਟਾਕ ਮੌਜੂਦ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਕਰੀਬ 4100 ਕਿਲੋਲਿਟਰ ਪੈਟਰੋਲ ਦੀ ਖਪਤ ਦੇ ਮੁਕਾਬਲੇ ਸੂਬੇ ਭਰ ਦੇ ਵੱਖ-ਵੱਖ ਪੈਟਰੋਲ ਪੰਪਾਂ ’ਤੇ ਪੈਟਰੋਲ ਦਾ ਸਟਾਕ ਕਰੀਬ 22,600 ਕਿਲੋਲਿਟਰ ਹੈ ਅਤੇ ਇਸ ਨੂੰ ਸਮੇਂ-ਸਮੇਂ ’ਤੇ ਭਰਿਆ ਜਾਵੇਗਾ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।