ਪੰਜਾਬ ’ਚ ਭਲਕੇ ਸਰਕਾਰੀ ਬੱਸਾਂ ਦਾ ਦੋ ਘੰਟੇ ਪਹੀਆ ਰਹੇਗਾ ਜਾਮ January 2, 2024 ਪੰਜਾਬ ’ਚ ਭਲਕੇ ਸਰਕਾਰੀ ਬੱਸਾਂ ਦਾ ਦੋ ਘੰਟੇ ਪਹੀਆ ਰਹੇਗਾ ਜਾਮ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਨਹੀਂ ਚੱਲਣਗੀਆਂ ਬੱਸਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿਚ ਪੰਜਾਬ ਵਿਚ ਸਰਕਾਰੀ ਬੱਸਾਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕਾਮੇ ਵੀ ਆ ਗਏ ਹਨ। ਭਲਕੇ ਬੁੱਧਵਾਰ ਨੂੰ 3300 ਦੇ ਕਰੀਬ ਸਰਕਾਰੀ ਬੱਸਾਂ ਦੇ ਪਹੀਏ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਮ ਰਹਿਣਗੇ। ਇਸ ਦੌਰਾਨ ਸਰਕਾਰੀ ਬੱਸਾਂ ਦੇ ਮੁਲਾਜ਼ਮ ਬੱਸਾਂ ਖੜ੍ਹੀਆਂ ਕਰਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕਣਗੇ। ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਭਲਕੇ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਕੋਈ ਵੀ ਸਰਕਾਰੀ ਬੱਸ ਆਪਣੇ ਰੂਟ ’ਤੇ ਨਹੀਂ ਚੱਲੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਇਆ ਗਿਆ ਕਾਨੂੰਨ ਡਰਾਈਵਰਾਂ ਦੇ ਖਿਲਾਫ ਹੈ ਅਤੇ ਅਸੀਂ ਇਸਦਾ ਵਿਰੋਧ ਕਰਾਂਗੇ। 2024-01-02 Parvasi Chandigarh Share Facebook Twitter Google + Stumbleupon LinkedIn Pinterest