Breaking News
Home / ਪੰਜਾਬ / ਰੇਸ਼ਮ ਸਿੰਘ ਯੂ.ਐਸ.ਏ. ਜ਼ਮਾਨਤ ‘ਤੇ ਰਿਹਾਅ

ਰੇਸ਼ਮ ਸਿੰਘ ਯੂ.ਐਸ.ਏ. ਜ਼ਮਾਨਤ ‘ਤੇ ਰਿਹਾਅ

resham01asr-copy-copyਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਸਬੰਧਤ ਐਨਆਰਆਈ ਆਗੂ ਰੇਸ਼ਮ ਸਿੰਘ ਯੂਐਸਏ ਜਿਸ ਨੂੰ ਪੁਲਿਸ ਨੇ ਦੇਸ਼ ਧਰੋਹ ਦੇ ਦੋਸ਼ ਹੇਠ ਚਾਰ ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ, ਨੂੰ ਸੋਮਵਾਰ ਸ਼ਾਮ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਰਿਹਾਈ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਆਗੂ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਰੇਸ਼ਮ ਸਿੰਘ ਯੂ.ਐਸ.ਏ ਨੂੰ ਕੇਂਦਰੀ ਜੇਲ ਤੋਂ ਰਿਹਾਈ ਮਿਲੀ ਹੈ, ਉਹ ਪਿਛਲੇ ਡੇਢ ਮਹੀਨੇ ਤੋਂ ਜੇਲ੍ਹ ਵਿਚ ਬੰਦ ਸਨ। ਉਹ ਚਾਰ ਨਵੰਬਰ ਨੂੰ ਅਮਰੀਕਾ ਤੋਂ ਭਾਰਤ ਆਏ ਸਨ ਅਤੇ ਉਨ੍ਹਾਂ ਦਸ ਨਵੰਬਰ ਨੂੰ ਹੋਣ ਵਾਲੇ ਸਰਬੱਤ ਖਾਲਸਾ ਸੰਮੇਲਨ ਵਿਚ ਸ਼ਾਮਲ ਹੋਣਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ। ਰੇਸ਼ਮ ਸਿੰਘ ਦੇ ਖਿਲਾਫ ਨਵੰਬਰ 2015 ਵਿਚ ਹੋਏ ਸਰਬੱਤ ਖਾਲਸਾ ਸੰਮੇਲਨ ਮਗਰੋਂ ਥਾਣਾ ਚਾਟੀਵਿੰਡ ਵਿਚ ਦੇਸ਼ ਧਰੋਹ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿਚ ਲਗਪਗ 20 ਸਿੱਖ ਆਗੂਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਪਰਵਾਸੀ ਭਾਰਤੀ ਤੇ ਦੇਸ਼ ਧਰੋਹ ਦਾ ਕੇਸ ਦਰਜ ਨਹੀਂ ਹੋ ਸਕਦਾ ਕਿਉਂਕਿ ਉਹ ਹੁਣ ਅਮਰੀਕਾ ਦੇ ਨਾਗਰਿਕ ਹਨ ਪਰ ਸਰਕਾਰ ਵਲੋਂ ਨਿਯਮਾਂ ਨੂੰ ਛਿੱਕੇ ‘ਤੇ ਟੰਗ ਕੇ ਇਹ ਗ੍ਰਿਫ਼ਤਾਰੀ ਕੀਤੀ ਗਈ । ਹਾਈਕੋਰਟ ਵਲੋਂ ਰੇਸ਼ਮ ਸਿੰਘ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਆਦੇਸ਼ਾਂ ਦੇ ਆਧਾਰ ‘ਤੇ ਜੇਲ੍ਹ ਤੋਂ ਰਿਹਾਈ ਮਿਲੀ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …