Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼

ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼

ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼

ਜਾਂਚ ਏਜੰਸੀ ਨੇ ਤੀਜੀ ਵਾਰ ਸੰਮਨ ਕੀਤਾ ਸੀ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਬੁੱਧਵਾਰ ਨੂੰ ਵੀ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਸਾਹਮਣੇ ਪੇਸ਼ ਨਹੀਂ ਹੋਏ। ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਸੰਮਨ ਜਾਰੀ ਕਰਕੇ ਅੱਜ ਯਾਨੀ 3 ਜਨਵਰੀ ਦਿਨ ਬੁੱਧਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਉਧਰ ਦੂੁਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟਿਸ ਕਿਉਂ ਜਾਰੀ ਕੀਤਾ ਗਿਆ ਹੈ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਤਿੰਨ ਆਗੂ ਸਤਿੰਦਰ ਜੈਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਆਬਕਾਰੀ ਨੀਤੀ ਮਾਮਲੇ ਵਿਚ ਜੇਲ੍ਹ ’ਚ ਹਨ। ਇਸ ਤੋਂ ਪਹਿਲਾਂ ਵੀ ਈਡੀ ਨੇ ਦੋ ਸੰਮਨ ਭੇਜ ਕੇ 2 ਨਵੰਬਰ ਅਤੇ 21 ਦਸੰਬਰ ਨੂੰ ਕੇਜਰੀਵਾਲ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ, ਕੇਜਰੀਵਾਲ ਨੇ ਇਨ੍ਹਾਂ ਦੋਵੇਂ ਸੰਮਨਾਂ ਨੂੰ ਗੈਰਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦੇ ਹੋਏ ਈਡੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।  21 ਦਸੰਬਰ ਦਾ ਸੰਮਨ ਮਿਲਣ ਤੋਂ ਬਾਅਦ ਕੇਜਰੀਵਾਲ 10 ਦਿਨਾਂ ਦੀ ਮੈਡੀਟੇਸ਼ਨ ਲਈ ਹੁਸ਼ਿਆਰਪੁਰ ਪਹੁੰਚ ਗਏ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਕਿਹਾ ਹੈ ਕਿ ਅਸੀਂ ਈਡੀ ਦੀ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹਾਂ, ਪਰ ਈਡੀ ਦੇ ਇਹ ਨੋਟਿਸ ਗੈਰਕਾਨੂੰਨੀ ਹਨ। ‘ਆਪ’ ਦੇ ਸੀਨੀਅਰ ਆਗੂਆਂ ਨੇ ਆਰੋਪ ਲਗਾਇਆ ਹੈ ਕਿ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਗਿ੍ਰਫਤਾਰ ਕਰਵਾਉਣਾ ਚਾਹੁੰਦੀ ਹੈ ਤਾਂ ਕਿ ਉਹ ਲੋਕ ਸਭਾ ਚੋਣਾਂ ਮੌਕੇ ਪ੍ਰਚਾਰ ਨਾ ਕਰ ਸਕਣ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …