Breaking News
Home / ਕੈਨੇਡਾ / Front / ਪੰਜਾਬ ਭਾਜਪਾ ਦੇ ਆਗੂਆਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤੀ ਚਰਚਾ

ਪੰਜਾਬ ਭਾਜਪਾ ਦੇ ਆਗੂਆਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤੀ ਚਰਚਾ

ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਨਹੀਂ ਹੋਈ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਹੋਈ ਹੈ। ਇਸ ਮੀਟਿੰਗ ਦੌਰਾਨ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਕੋਈ ਵੀ ਗੱਲਬਾਤ ਨਹੀਂ ਹੋਈ ਹੈ। ਇਸ ਮੀਟਿੰਗ ਦੌਰਾਨ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਹੋਈ ਭਾਜਪਾ ਦੀ ਜਿੱਤ ਨੂੰ ਅਧਾਰ ਬਣਾ ਕੇ ਚਰਚਾ ਕੀਤੀ ਗਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਹੋਰਾਂ ਕਿਹਾ ਹੈ ਕਿ ਮੀਟਿੰਗ ਦੌਰਾਨ ਅਕਾਲੀ ਦਲ ਨਾਲ ਗਠਜੋੜ ਸਬੰਧੀ ਕੋਈ ਚਰਚਾ ਨਹੀਂ ਹੋਈ ਹੈ ਅਤੇ ਇਸ ਸਬੰਧੀ ਚਰਚਾ ਦਿੱਲੀ ’ਚ ਹਾਈਕਮਾਨ ਦੀ ਮੀਟਿੰਗ ਦੌਰਾਨ ਹੋ ਸਕਦੀ ਹੈ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਜਾਖੜ ਹੋਰਾਂ ਕਿਹਾ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕ ਸਭਾ ਚੋਣਾਂ ਦੌਰਾਨ ਪੂਰੀ ਰਣਨੀਤੀ ਬਣਾ ਕੇ ਹੀ ਉਮੀਦਵਾਰ ਚੋਣ ਮੈਦਾਨ ’ਚ ਉਤਾਰੇ ਜਾਣਗੇ। ਜਾਖੜ ਹੋਰਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਹਾਜ਼ਰ ਭਾਜਪਾ ਦੇ ਸਾਰੇ ਆਗੂਆਂ ਦੇ ਵਿਚਾਰ ਲਏ ਗਏ ਹਨ।

Check Also

ਐਸਜੀਪੀਸੀ ਨੇ ਭਾਰਤੀ ਫੌਜ ਦਾ ਬਿਆਨ ਕੀਤਾ ਖਾਰਜ

ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ ਅੰਮਿ੍ਰਤਸਰ/ਬਿਊਰੋ …