13.4 C
Toronto
Sunday, May 31, 2026
spot_img
HomeਕੈਨੇਡਾFrontਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੈਗੂਲਰ ਜ਼ਮਾਨਤ ਪਟੀਸ਼ਨ...

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੈਗੂਲਰ ਜ਼ਮਾਨਤ ਪਟੀਸ਼ਨ ਕੀਤੀ ਮਨਜ਼ੂਰ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੈਗੂਲਰ ਜ਼ਮਾਨਤ ਪਟੀਸ਼ਨ ਕੀਤੀ ਮਨਜ਼ੂਰ

ਚੰਡੀਗੜ੍ਹ / ਬਿਊਰੋ ਨੀਊਜ਼

ਮਾਰਚ 2015 ਵਿੱਚ, ਜਲਾਲਾਬਾਦ, ਫਾਜ਼ਿਲਕਾ ਵਿੱਚ NDPS ਐਕਟ  ਵਿਖੇ ਇੱਕ FIR ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਪੁਲਿਸ ਜਾਂਚ ਵਿੱਚ ਸੁਖਪਾਲ ਖਹਿਰਾ ਦਾ ਨਾਮ ਆਇਆ ਸੀ।

ਫਾਜ਼ਿਲਕਾ ‘ਚ ਸਾਲ 2015 ‘ਚ ਦਰਜ ਹੋਏ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ‘ਚ ਹੁਣ ਉਸ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। 28 ਸਤੰਬਰ ਨੂੰ ਪੁਲੀਸ ਨੇ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।

ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਵੱਖ-ਵੱਖ ਪੱਧਰ ‘ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਸ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਮਾਰਚ 2015 ਵਿੱਚ, ਜਲਾਲਾਬਾਦ, ਫਾਜ਼ਿਲਕਾ ਵਿੱਚ NDPS Erz ਵਿਖੇ ਇੱਕ FIR ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਪੁਲੀਸ ਨੇ ਇਨ੍ਹਾਂ ਕੋਲੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪਿਸਤੌਲ, ਇੱਕ .315 ਬੋਰ ਦਾ ਪਿਸਤੌਲ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤੇ ਹਨ। ਬਾਅਦ ਵਿੱਚ ਪੁਲਿਸ ਜਾਂਚ ਦੌਰਾਨ ਖਹਿਰਾ ਦਾ ਨਾਮ ਸਾਹਮਣੇ ਆਇਆ ਸੀ।

2017 ਵਿੱਚ, ਸੁਪਰੀਮ ਕੋਰਟ ਨੇ ਖਹਿਰਾ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ, ਜਿਸ ਨੂੰ ਵਾਧੂ ਮੁਲਜ਼ਮ ਵਜੋਂ ਸੰਮਨ ਕੀਤਾ ਗਿਆ ਸੀ। ਉਸਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਡਰੱਗਜ਼ ਕੇਸ ਵਿੱਚ ਖਹਿਰਾ ਵਿਰੁੱਧ ਸੰਮਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਖਹਿਰਾ ਨੂੰ ਪੰਜਾਬ ਪੁਲਿਸ ਨੇ 28 ਸਤੰਬਰ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

RELATED ARTICLES
POPULAR POSTS