Breaking News
Home / ਹਫ਼ਤਾਵਾਰੀ ਫੇਰੀ / ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਕਪੂਰਥਲਾ ਪੁਲਿਸ ਨੇ ਖਹਿਰਾ ਖਿਲਾਫ ਇਕ ਹੋਰ ਕੇਸ ਕੀਤਾ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਦੇ ਹੀ ਨਵੀਂ ਐਫਆਈਆਰ ਦਰਜ ਹੋ ਗਈ ਹੈ। ਇਹ ਐਫਆਈਆਰ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸੁਭਾਨਪੁਰ ਵਿਚ ਧਾਰਾ 195ਏ ਅਤੇ 506 ਆਈਪੀਸੀ ਦੇ ਤਹਿਤ ਦਰਜ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸੀਨੀਅਰ ਪੁਲਿਸ ਅਧਿਕਾਰੀ ਨੇ ਇਸਦੀ ਪੁਸ਼ਟੀ ਵੀ ਕੀਤੀ ਹੈ। ਇਸਦੇ ਚੱਲਦਿਆਂ ਵਿਧਾਇਕ ਖਹਿਰਾ ਨੂੰ ਅਜੇ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ। ਇਸੇ ਦੌਰਾਨ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਇਕ ਪਾਸੇ ਜਿੱਥੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਨਡੀਪੀਐਸ ਮਾਮਲੇ ਵਿਚ ਜ਼ਮਾਨਤ ਦਿੱਤੀ ਹੈ, ਉਥੇ ਪੰਜਾਬ ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਉਨ੍ਹਾਂ ‘ਤੇ ਇਕ ਹੋਰ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 28 ਸਤੰਬਰ 2023 ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਜਲਾਲਾਬਾਦ ਪੁਲਿਸ ਨੇ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

Check Also

PM ਜਸਟਿਨ ਟਰੂਡੋ ਨੇ ਜਿੱਤਿਆ ਭਰੋਸੇ ਦਾ ਵੋਟ

ਸਦਨ ਵਿਚ ਫੇਲ੍ਹ ਹੋਇਆ ਵਿਰੋਧੀ ਧਿਰ ਕੰਸਰਵੇਟਿਵ ਦਾ ਮਤਾ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ …