Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦਿਆ

ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦਿਆ

ਸੂਬੇ ‘ਚ ਸਸਤੀ ਬਿਜਲੀ ਮਿਲਣ ਦੀ ਰਾਹ ਹੋਈ ਅਸਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਬਿਜਲੀ ਦੇ ਸੰਕਟ ਨੂੰ ਦੂਰ ਕਰਨ ਅਤੇ ਸਸਤੀਆਂ ਦਰਾਂ ‘ਤੇ ਸੂਬਾ ਵਾਸੀਆਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਭਗਵੰਤ ਮਾਨ ਸਰਕਾਰ ਦੀ ਇਕ ਹੋਰ ਕੋਸ਼ਿਸ਼ ਨੂੂੰ ਸਫਲਤਾ ਮਿਲੀ ਹੈ। ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਨਿੱਜੀ ਥਰਮਲ ਪਲਾਂਟ ਖਰੀਦ ਕੇ ਸੂਬੇ ਦੀ ਜਨਤਾ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ 540 ਮੈਗਾਵਾਟ ਦੇ ਗੋਇੰਦਵਾਲ ਸਾਹਿਬ ਦੇ ਥਰਮਲ ਪਲਾਂਟ ਨੂੰ 1080 ਕਰੋੜ ਰੁਪਏ ਵਿਚ ਖਰੀਦਿਆ ਹੈ। ਇਸ ਸਬੰਧੀ ਹੈਦਰਾਬਾਦ ਦੀ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੇ ਲੰਘੀ 22 ਦਸੰਬਰ ਨੂੰ ਮਨਜੂਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਪਾਵਰਕੌਮ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਸਰਕਾਰ ਨੇ ਕਰੀਬ 6 ਮਹੀਨੇ ਦੀ ਗੁਪਤ ਮੁਹਿੰਮ ਚਲਾ ਕੇ ਇਸ ਪ੍ਰਕਿਰਿਆ ਨੂੰ ਪੂਰਾ ਕੀਤਾ ਹੈ। ਦੱਸਿਆ ਗਿਆ ਹੈ ਕਿ 10 ਕੰਪਨੀਆਂ ਇਸ ਥਰਮਲ ਨੂੰ ਖਰੀਦਣ ਦੀ ਦੌੜ ਵਿਚ ਸਨ, ਪਰ ਪਾਵਰਕੌਮ ਨੂੰ ਇਸ ਵਿਚ ਸਫਲਤਾ ਮਿਲੀ ਹੈ। ਧਿਆਨ ਰਹੇ ਕਿ ਪੰਜਾਬ ਕੈਬਨਿਟ ਨੇ 10 ਜੂਨ 2023 ਨੂੰ ਗੋਇੰਦਵਾਲ ਸਾਹਿਬ ਦੇ ਥਰਮਲ ਪਲਾਂਟ ਨੂੰ ਖਰਦੀਣ ਲਈ ਹਰੀ ਝੰਡੀ ਦਿੱਤੀ ਸੀ।
ਕੇਂਦਰ ਸਰਕਾਰ ਨੇ ਵੀ ਗੋਇੰਦਵਾਲ ਥਰਮਲ ਖਰੀਦ ਸੌਦੇ ‘ਤੇ ਲਗਾਈ ਮੋਹਰ
ਕੇਂਦਰ ਸਰਕਾਰ ਨੇ ਵੀ ਗੋਇੰਦਵਾਲ ਥਰਮਲ ਖਰੀਦ ਸੌਦੇ ‘ਤੇ ਮੋਹਰ ਲਗਾ ਦਿੱਤੀ ਹੈ। ਕੇਂਦਰੀ ਕੰਪੀਟੀਸ਼ਨ ਕਮਿਸ਼ਨ (ਸੀਸੀਆਈ) ਨੇ ਗੋਇੰਦਵਾਲ ਥਰਮਲ ਪਲਾਂਟ ਖ਼ਰੀਦ ਸੌਦੇ ‘ਤੇ ਮੋਹਰ ਲਾ ਦਿੱਤੀ ਹੈ। ਕੌਮੀ ਕਮਿਸ਼ਨ ਨੇ ਪਾਵਰਕੌਮ ਦੁਆਰਾ ਜੀਵੀਕੇ ਪਾਵਰ ਲਿਮਟਿਡ ਦੀ ਸੌ ਫ਼ੀਸਦੀ ਹਿੱਸੇਦਾਰੀ ਦੀ ਪ੍ਰਾਪਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਧਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵੀ ਥਰਮਲ ਪਲਾਂਟ ਦੀ ਖ਼ਰੀਦ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …