ਮਿਸੀਸਾਗਾ/ਬਿਊਰੋ ਨਿਊਜ਼ : ਲੰਘੀ 2 ਜਨਵਰੀ ਨੂੰ ਸਵੇਰੇ ਇਟੋਬੀਕੋ ਵਿੱਚ ਮਿਸੀਸਾਗਾ ਦੀ ਟਰਾਂਜਿਟ ਬੱਸ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਖੱਡ ਵਿੱਚ ਡਿੱਗਣ ਕਾਰਨ ਦਰਜਨ ਭਰ ਲੋਕ ਜਖਮੀ ਹੋ ਗਏ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 11:00 ਵਜੇ ਹਾਈਵੇਅ 27 ਤੇ ਡਿਕਸਨ ਰੋਡ ਉੱਤੇ ਬੱਸ ਤੇ ਇੱਕ ਹੋਰ ਗੱਡੀ ਦਰਮਿਆਨ ਵਾਪਰਿਆ।
ਜਾਂਚਕਾਰਾਂ ਨੇ ਦੱਸਿਆ ਕਿ ਬੱਸ ਹਾਈਵੇਅ 27 ਉੱਤੇ ਦੱਖਣ ਵੱਲ ਜਾ ਰਹੀ ਸੀ ਜਦੋਂ ਇਹ ਟਰੈਫਿਕ ਵਿੱਚੋਂ ਲੰਘਦੇ ਸਮੇਂ ਇੱਕ ਗੱਡੀ ਨਾਲ ਟਕਰਾ ਕੇ ਖੱਡ ਵਿੱਚ ਜਾ ਡਿੱਗੀ। ਬੱਸ ਡਰਾਈਵਰ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਦੂਜੀ ਗੱਡੀ ਦੇ ਡਰਾਈਵਰ ਨੂੰ ਵੀ ਮਾਮੂਲੀ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਤਾਂ ਬੱਸ ਵਿੱਚ 14 ਲੋਕ ਸਵਾਰ ਸਨ। ਟੋਰਾਂਟੋ ਪੁਲਿਸ ਦੇ ਸਾਰਜੈਂਟ ਮੁਰੇ ਕੈਂਪਬੈਲ ਨੇ ਆਖਿਆ ਕਿ ਇਹ ਹਾਦਸਾ ਇਸ ਤੋਂ ਵੀ ਜ਼ਿਆਦਾ ਖਤਰਨਾਕ ਹੋ ਸਕਦਾ ਸੀ।
ਸੋਸ਼ਲ ਮੀਡੀਆ ਉੱਤੇ ਪਾਈ ਗਈ ਪੋਸਟ ਵਿੱਚ ਮਿਸੀਸਾਗਾ ਦੀ ਮੇਅਰ ਬੌਨੀ ਕ੍ਰੌਂਬੀ ਨੇ ਫਰਸਟ ਰਿਸਪਾਂਡਰਜ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖੱਡ ਵਿੱਚ ਡਿੱਗੀ ਹੋਈ ਬੱਸ ਨੂੰ ਵੀ ਕੱਢ ਲਿਆ ਗਿਆ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …