Breaking News
Home / ਪੰਜਾਬ / ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਪਰਿਵਾਰ ਦੇ ਚਾਰ ਮੈਂਬਰਾਂ ਸਣੇ ਖ਼ੁਦਕੁਸ਼ੀ

ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਪਰਿਵਾਰ ਦੇ ਚਾਰ ਮੈਂਬਰਾਂ ਸਣੇ ਖ਼ੁਦਕੁਸ਼ੀ

ਮਰਨ ਵਾਲਿਆਂ ਵਿੱਚ ਤਿੰਨ ਸਾਲਾਂ ਦੀ ਬੱਚੀ ਵੀ ਸ਼ਾਮਲ; ਪੁਲਿਸ ਨੂੰ ਖ਼ੁਦਕੁਸ਼ੀ ਨੋਟ ਮਿਲਿਆ
ਜਲੰਧਰ : ਜਲੰਧਰ ਜ਼ਿਲੇ ਦੇ ਪਿੰਡ ਡਰੋਲੀ ਖੁਰਦ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇੱਕ ਪਰਿਵਾਰ ਦੇ ਪੰਜ ਜੀਆਂ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਮਨਮੋਹਨ ਸਿੰਘ (55) ਪੁੱਤਰ ਆਤਮਾ ਸਿੰਘ, ਉਸ ਦੀ ਪਤਨੀ ਸਰਬਜੀਤ ਕੌਰ, ਉਸ ਦੀਆਂ ਦੋ ਧੀਆਂ ਜੋਤੀ (32) ਤੇ ਗੋਪੀ (31), ਜੋਤੀ ਦੀ ਲੜਕੀ ਅਮਨ (3) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਣਾ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਆਪਣੀ ਪਤਨੀ ਜੋਤੀ ਨੂੰ ਫੋਨ ਕਰ ਰਿਹਾ ਸੀ, ਪਰ ਕਿਸੇ ਨੇ ਫੋਨ ਨਾ ਚੁੱਕਿਆ। ਉਸ ਦੇ ਵਾਰ ਵਾਰ ਫੋਨ ਕਰਨ ‘ਤੇ ਵੀ ਜਦੋਂ ਕਿਸੇ ਨੇ ਕੋਈ ਜਵਾਬ ਨਾ ਦਿੱਤਾ ਤਾਂ ਉਹ ਖ਼ੁਦ ਪਿੰਡ ਡਰੋਲੀ ਖੁਰਦ ਆਇਆ।
ਸਰਬਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਿੰਡ ਪਹੁੰਚਿਆਂ ਤਾਂ ਘਰ ਦਾ ਮੁੱਖ ਦਰਵਾਜ਼ਾ ਅੰਦਰ ਤੋਂ ਬੰਦ ਸੀ ਤੇ ਵਾਰ ਵਾਰ ਖੜਕਾਉਣ ‘ਤੇ ਵੀ ਕੋਈ ਬਾਹਰ ਨਹੀਂ ਸੀ ਆਇਆ। ਇਸ ਮਗਰੋਂ ਉਸ ਨੇ ਗੁਆਂਢੀਆਂ ਨੂੰ ਨਾਲ ਲਿਆ ਅਤੇ ਕੰਧ ਟੱਪ ਕੇ ਅੰਦਰ ਦਾਖਲ ਹੋਇਆ। ਉਸ ਨੇ ਵੇਖਿਆ ਕਿ ਸਾਹਮਣੇ ਕਮਰੇ ਵਿੱਚ ਮਨਮੋਹਨ ਸਿੰਘ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਟਕ ਰਹੀਆਂ ਸਨ, ਜਦਕਿ ਜੋਤੀ, ਗੋਪੀ ਤੇ ਅਮਨ ਦੀਆਂ ਲਾਸ਼ਾਂ ਮੰਜੇ ‘ਤੇ ਪਈਆਂ ਸਨ। ਸਰਬਜੀਤ ਸਿੰਘ ਨੇ ਦੱਸਿਆ ਕਿ ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿੱਚ ਇੰਚਾਰਜ ਸੀ।
ਸਰਬਜੀਤ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ, ਜਿਸ ਮਗਰੋਂ ਥਾਣਾ ਮੁਖੀ ਮਨਜੀਤ ਸਿੰਘ ਤੇ ਡੀਐੱਸਪੀ ਆਦਮਪੁਰ ਵਿਜੈ ਕੁੰਵਰ ਸਿੰਘ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਹਾਦਸੇ ਵਾਲੀ ਥਾਂ ‘ਤੇ ਜਾਂਚ ਆਰੰਭ ਦਿੱਤੀ ਹੈ। ਇਸ ਦੌਰਾਨ ਇੱਕ ਖੁਦਕੁਸ਼ੀ ਨੋਟ ਵੀ ਮਿਲਿਆ ਹੈ। ਪੁਲਿਸ ਅਨੁਸਾਰ ਇਹ ਖੁਦਕੁਸ਼ੀ ਨੋਟ ਮਨਮੋਹਨ ਸਿੰਘ ਵੱਲੋਂ ਲਿਖਿਆ ਗਿਆ ਹੈ, ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਆਰਥਿਕ ਤੰਗੀ ਕਾਰਨ ਉਸ ਨੇ ਕੁਝ ਕਰਜ਼ਾ ਲਿਆ ਸੀ, ਜਿਸ ਦੀ ਖ਼ਬਰ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਲੱਗ ਗਈ ਸੀ। ਇਸ ਕਰਜ਼ੇ ਕਾਰਨ ਘਰ ਵਿੱਚ ਵਿਵਾਦ ਰਹਿੰਦਾ ਸੀ, ਜਿਸ ਤੋਂ ਤੰਗ ਆ ਕੇ ਅੱਜ ਉਹ ਇਹ ਕਦਮ ਚੁੱਕ ਰਿਹਾ ਹੈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਸਿਵਲ ਹਸਪਤਾਲ ਭੇਜ ਦਿੱਤਾ ਹੈ।

 

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।