Breaking News
Home / ਪੰਜਾਬ / ਪੰਜਾਬ ਵਿਚ ਹਾਦਸਿਆਂ ਦੇ ‘ਬਲੈਕ ਸਪਾਟਸ’ ਬਾਰੇ ਸੁਚੇਤ ਕਰੇਗੀ ਪੁਲਿਸ ਦੀ ਐਪ

ਪੰਜਾਬ ਵਿਚ ਹਾਦਸਿਆਂ ਦੇ ‘ਬਲੈਕ ਸਪਾਟਸ’ ਬਾਰੇ ਸੁਚੇਤ ਕਰੇਗੀ ਪੁਲਿਸ ਦੀ ਐਪ

ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਸੂਬੇ ਦੀ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਹਾਦਸਿਆਂ ਵਾਲੇ 784 ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੁਆਇਸ ਅਲਰਟ ਪ੍ਰਾਪਤ ਕਰਨਗੇ ਜੋ ਕਿ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ।
ਇਸ ਨਾਲ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਹਾਦਸੇ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਮੈਪਮਾਈਇੰਡੀਆ ਦੀ ਮੈਪਲਸ ਐਪ ਜਿਸ ਨੂੰ ਵਿਸ਼ੇਸ਼ ਤੌਰ ‘ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੁਆਇਸ ਸੰਦੇਸ਼ ‘ਬਲੈਕਸਪੌਟ 100 ਮੀਟਰ ਦੀ ਦੂਰੀ ‘ਤੇ ਹੈ’ ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ। ਇਸ ਨਾਲ ਪੰਜਾਬ ਹਾਦਸਿਆਂ ਵਾਲੀਆਂ ਥਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣ ਗਿਆ ਹੈ। ਐਕਸੀਡੈਂਟ ਬਲੈਕ ਸਪਾਟ ਇੱਕ ਅਜਿਹੀ ਥਾਂ ਹੁੰਦੀ ਹੈ ਜਿੱਥੇ ਪਿਛਲੇ ਸਮੇਂ ਦੌਰਾਨ ਆਮ ਤੌਰ ‘ਤੇ ਸੜਕੀ ਹਾਦਸੇ ਵਾਪਰਦੇ ਰਹੇ ਹਨ। ਏਡੀਜੀਪੀ (ਟਰੈਫਿਕ) ਅਮਰਦੀਪ ਸਿੰਘ ਰਾਏ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ ‘ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਤਜਰਬੇ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਵਿੱਚ ਵੁਆਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਮਹੱਤਵਪੂਰਨ ਕਦਮ ਹੈ। ਇਸ ਨਵੀਨਤਮ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ ਜੋ ਕਿ ਖੇਤਰੀ ਭਾਸ਼ਾਵਾਂ ਵਿੱਚ ਆਵਾਜ਼ ਅਲਰਟ ਦੀ ਪੇਸ਼ਕਸ਼ ਕਰਦੀ ਹੈ।

 

Check Also

ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ …