3.6 C
Toronto
Saturday, May 2, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਜਾਰੀ

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ ‘ਚ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਕੈਲੰਡਰ ਤੇ ਡਾਇਰੀ ਦਾ ਖਾਕਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ ਹੈ। ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਵੀ ਹਾਜ਼ਰ ਸਨ।

 

RELATED ARTICLES
POPULAR POSTS