Breaking News
Home / ਪੰਜਾਬ / ਬਿਕਰਮ ਮਜੀਠੀਆ ਮਾਮਲੇ ‘ਚ ਸਿੱਟ ਦੀ ਕਮਾਨ ਹੁਣ ਡੀਆਈਜੀ ਭੁੱਲਰ ਹਵਾਲੇ

ਬਿਕਰਮ ਮਜੀਠੀਆ ਮਾਮਲੇ ‘ਚ ਸਿੱਟ ਦੀ ਕਮਾਨ ਹੁਣ ਡੀਆਈਜੀ ਭੁੱਲਰ ਹਵਾਲੇ

ਏਡੀਜੀਪੀ ਛੀਨਾ ਦੇ ਰਿਟਾਇਰ ਹੋਣ ‘ਤੇ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ। ਸਿੱਟ ਵਿਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਧਿਆਨ ਰਹੇ ਕਿ ਬਿਕਰਮ ਮਜੀਠੀਆ ਖਿਲਾਫ ਕ੍ਰਾਈਮ ਬ੍ਰਾਂਚ ਵਿਚ ਵੀ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ ਸੀ। ਉਨ੍ਹਾਂ ਨੇ ਹੀ ਸੰਮਨ ਭੇਜ ਕੇ ਮਜੀਠੀਆ ਨੂੰ ਤਲਬ ਕੀਤਾ ਸੀ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਦੇ ਖਿਲਾਫ ਪੰਜਾਬ ‘ਚ ਕਾਂਗਰਸ ਦੀ ਅਗਵਾਈ ਵਾਲੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਐਨਡੀਪੀਐਸ ਐਕਟ ਤਹਿਤ ਮੋਹਾਲੀ ਵਿਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਰਾਹਤ ਦਿੰਦਿਆਂ ਵਿਧਾਨ ਸਭਾ ਚੋਣ ਲੜਨ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਮਜੀਠੀਆ ਨੇ ਵਿਧਾਨ ਸਭਾ ਦੀ ਚੋਣ ਲੜੀ ਸੀ, ਪਰ ਉਹ ਚੋਣ ਹਾਰ ਗਏ ਸਨ।

 

Check Also

ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਮੁਖੀ ਨੂੰ ਮਿਲੀ ਪੈਰੋਲ ਦਾ ਕੀਤਾ ਵਿਰੋਧ

ਭਾਜਪਾ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ : ਧਾਲੀਵਾਲ …