ਸੁਲਤਾਨਪੁਰ ਲੋਧੀ ‘ਚ ਰੇਲ ਗੱਡੀਆਂ ਰੋਕੇ ਜਾਣ ਲਈ ਦਿੱਤਾ ਮੰਗ ਪੱਤਰ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਤ ਕਰਕੇ ਸੁਲਤਾਨਪੁਰ ਲੋਧੀ ਵਿੱਚ ਜਨਮਭੂਮੀ ਐਕਸਪ੍ਰੈੱਸ ਅਤੇ ਮਾਤਾ ਵੈਸ਼ਨੋ ਦੇਵੀ ਐਕਸਪ੍ਰੈੱਸ ਰੇਲ ਗੱਡੀਆਂ ਰੋਕੇ ਜਾਣ ਲਈ ਮੰਗ ਪੱਤਰ ਦਿੱਤਾ। ਇਸ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਰੇਲ ਮੰਤਰੀ ਵੈਸ਼ਨਵ ਹੋਰਾਂ ਨੂੰ ਸੁਲਤਾਨਪੁਰ ਲੋਧੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੰਗਤ ਦੀ ਪੁਰਜ਼ੋਰ ਮੰਗ ਹੈ ਕਿ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ‘ਤੇ ਰੇਲ ਗੱਡੀ ਨੰਬਰ 19107/19108 ਜਨਮ ਭੂਮੀ ਐਕਸਪ੍ਰੈੱਸ ਅਤੇ ਗੱਡੀ ਨੰਬਰ 19415/19416 ਮਾਤਾ ਵੈਸ਼ਨੋਦੇਵੀ ਐਕਸਪ੍ਰੈੱਸ ਦਾ ਰੁਕਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਨਗਰੀ ਵਿੱਚ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਜੇ ਰੇਲਵੇ ਵਿਭਾਗ ਇਸ ਮੰਗ ਨੂੰ ਮੰਨ ਲੈਂਦਾ ਹਾਂ ਤਾਂ ਦੋਵਾਂ ਰੇਲ ਗੱਡੀਆਂ ਦੇ ਇੱਥੇ 2 ਮਿੰਟ ਲਈ ਰੁਕਣ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਕਾਰੋਬਾਰੀਆਂ ਦੇ ਵਪਾਰ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਸੁਲਤਾਨਪੁਰ ਲੋਧੀ ਨੂੰ ਭਾਰਤ ਸਰਕਾਰ ਨੇ ਸਮਾਰਟ ਸਿਟੀ ਵੀ ਐਲਾਨਿਆ ਹੋਇਆ ਹੈ। ਇਸ ਮੌਕੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਭਰੋਸਾ ਦਿੱਤਾ ਕਿ ਇਸ ਮੰਗ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਦੋਵਾਂ ਗੱਡੀਆਂ ਦਾ ਸੁਲਤਾਨਪੁਰ ਲੋਧੀ ਵਿਖੇ ਰੁਕਣਾ ਯਕੀਨੀ ਬਣਾਇਆ ਜਾਵੇਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …